ਪੱਤਰ ਪ੍ਰੇਰਕ
ਆਦਮਪੁਰ ਦੋਆਬਾ (ਜਲੰਧਰ), 9 ਅਕਤੂਬਰ
ਪੁਲੀਸ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਧੀਆ ਡਾਕਟਰੀ ਸਹੂਲਤਾਂ ਪ੍ਰਦਾਨ ਕਰਨ ਲਈ ਜ਼ਿਲ੍ਹੇ ਦੇ ਹੋਰ ਹਸਪਤਾਲਾਂ ਨਾਲ ਐੱਮਓਯੂ ਸਾਈਨ ਕੀਤਾ ਗਿਆ ਹੈ। ਬੀਤੇ ਦਿਨੀਂ ਏਡੀਜੀਪੀ ਸਟੇਟ ਆਰਮਡ ਪੁਲੀਸ ਐੱਮਐੱਫ ਫਾਰੂਕੀ ਦੇ ਨਿਰਦੇਸ਼ਾਂ ’ਤੇ ਜਲੰਧਰ ਦੇ ਕਈ ਮਲਟੀ ਸਪੈਸ਼ਲਿਟੀ ਹਸਪਤਾਲਾਂ ਨਾਲ ਸਮਝੌਤਾ ਸਹੀਬੱਧ ਕੀਤਾ ਗਿਆ ਸੀ ਤਾਂ ਜੋ ਪੁਲੀਸ ਅਧਿਕਾਰੀਆਂ/ਮੁਲਾਜ਼ਮਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਮਿਆਰੀ ਅਤੇ ਅਤਿ-ਆਧੁਨਿਕ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।