ਖੇਤੀ ਕਾਨੂੰਨ: ਸੰਘਰਸ਼ ਕਮੇਟੀ ਵੱਲੋਂ ਕੌਮੀ ਮਾਰਗ ਜਾਮ

ਮਜਾਰੀ ਟੌਲ ਪਲਾਜ਼ਾ ’ਤੇ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਕਾਲੀਆਂ ਪੱਟੀਆਂ ਬੰਨ੍ਹ ਕੇ ਪ੍ਰਦਰਸ਼ਨ

ਖੇਤੀ ਕਾਨੂੰਨ: ਸੰਘਰਸ਼ ਕਮੇਟੀ ਵੱਲੋਂ ਕੌਮੀ ਮਾਰਗ ਜਾਮ

ਨਿੱਜਰਪੁਰਾ ਟੌਲ ਪਲਾਜ਼ਾ ‘ਤੇ ਕੌਮੀ ਮਾਰਗ ਜਾਮ ਕਰਕੇ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ।

ਸਿਮਰਤਪਾਲ ਸਿੰਘ ਬੇਦੀ

ਜੰਡਿਆਲਾ ਗੁਰੂ, 6 ਮਾਰਚ 

ਨਿੱਜਰਪੁਰਾ ਟੌਲ ਪਲਾਜ਼ਾ ’ਤੇ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵੱਲੋਂ ਕਿਸਾਨ ਆਗੂਆਂ ਅੰਗਰੇਜ਼ ਸਿੰਘ ਚਾਟੀਵਿੰਡ, ਪਰਮਜੀਤ ਸਿੰਘ ਵਰਪਾਲ ਤੇ ਸੋਨੂੰ ਮਾਹਲ ਦੀ ਅਗਵਾਈ ਹੇਠ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਅੰਮ੍ਰਿਤਸਰ-ਦਿੱਲੀ ਕੌਮੀ ਸ਼ਾਹਰਾਹ ਮਾਰਗ ਦੋ ਘੰਟੇ ਲਈ ਜਾਮ ਕੀਤਾ ਗਿਆ। ਇਸ ਦੇ ਨਾਲ ਹੀ ਨਿੱਜਰਪੁਰਾ ਟੌਲ ਪਲਾਜ਼ਾ ਜੰਡਿਆਲਾ ਗੁਰੂ ’ਤੇ ਚੱਲ ਰਿਹਾ ਧਰਨਾ 153ਵੇਂ ਦਿਨ ਵੀ ਜਾਰੀ ਰਿਹਾ। ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਚਾਟੀਵਿੰਡ ਤੇ ਮੰਗਲ ਸਿੰਘ ਰਾਮਪੁਰਾ ਨੇ ਕਿਹਾ ਕਿ ਅੰਮ੍ਰਿਤਸਰ-ਦਿੱਲੀ ਕੌਮੀ ਸ਼ਾਹਰਾਹ ਦੋ ਘੰਟੇ ਜਾਮ ਕੀਤਾ ਤੇ ਕੇਂਦਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

 ਬਲਾਚੌਰ (ਸੁਭਾਸ਼ ਜੋਸ਼ੀ): ਸਬ ਡਿਵੀਜ਼ਨ ਬਲਾਚੌਰ ਦੇ ਪਿੰਡ ਮਜਾਰੀ ਦੇ ਟੌਲ ਪਲਾਜ਼ਾ ’ਤੇ ਚੱਲ ਰਹੇ ਸੰਘਰਸ਼ ਨੂੰ ਕਿਸਾਨਾਂ, ਮਜ਼ਦੂਰਾਂ ਦਾ ਪੂਰਾ ਸਮਰਥਨ ਮਿਲ ਰਿਹਾ ਹੈ ਅਤੇ ਕਿਸਾਨ-ਮਜ਼ਦੂਰ ਕੇਂਦਰ ਸਰਕਾਰ ਵਲੋਂ ਬਣਾਏ ਗਏ ਕਾਨੂੰਨਾਂ ਨੂੰ ਰੱਦ ਕਰਾਉਣ ਤੱਕ ਸੰਘਰਸ਼ ਜਾਰੀ ਰੱਖਣ ਦਾ ਅਹਿਦ ਕਰੀ ਬੈਠੇ ਹਨ। ਇਸੇ ਲੜੀ ਤਹਿਤ ਅੱਜ ਸੰਯੁਕਤ ਮੋਰਚੇ ਦੇ ਸੱਦੇ ’ਤੇ ਮਜਾਰੀ ਟੌਲ ਪਲਾਜ਼ਾ ’ਤੇ ਕਿਸ਼ਾਨਾਂ ਵਲੋਂ ਕਾਲੀਆਂ ਪੱਟੀਆਂ ਬੰਨ੍ਹ ਕੇ ਕੇਂਦਰ ਸਰਕਾਰ ਖ਼ਿਲਾਫ ਪ੍ਰਦਸ਼ਨ ਤੇ ਨਾਅਰੇਬਾਜ਼ੀ ਕੀਤੀ ਗਈ।

ਹੁਸ਼ਿਆਰਪੁਰ (ਹਰਪ੍ਰੀਤ ਕੌਰ): ਆਜ਼ਾਦ ਕਿਸਾਨ ਕਮੇਟੀ ਵੱਲੋਂ ਸੁਤਹਿਰੀ ਰੋਡ ’ਤੇ ਰਿਲਾਇੰਸ ਸ਼ੋਅਰੂਮ ਦੇ ਬਾਹਰ ਦਿੱਤਾ ਜਾ ਰਿਹਾ ਧਰਨਾ ਅੱਜ 146ਵੇਂ ਦਿਨ ਵੀ ਜਾਰੀ ਰਿਹਾ। ਧਰਨੇ ਦੌਰਾਨ ਕਮੇਟੀ ਦੇ ਪ੍ਰਧਾਨ ਸੁਖਪਾਲ ਸਿੰਘ ਕਾਹਰੀ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਦਿੱਲੀ ਬਾਰਡਰ ’ਤੇ ਦਿੱਤੇ ਜਾ ਰਹੇ ਧਰਨੇ ਵਿਚ ਸ਼ਾਮਲ ਹੋਣ ਲਈ ਵੱਖ-ਵੱਖ ਪਿੰਡਾਂ ਤੋਂ ਕਿਸਾਨਾਂ ਦੇ ਜਥੇ ਭੇਜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੇ ਸੰਘਰਸ਼ ਨੂੰ ਜਬਰੀ ਦਬਾਉਣ ਲਈ ਗਲਤ ਹਥਕੰਡੇ ਅਪਣਾ ਰਹੀ ਹੈ ਪਰ ਸਰਕਾਰ ਦੇ ਮਨਸੂਬਿਆਂ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਨੂੰਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰਹੇਗਾ, ਭਾਜਪਾ ਪੱਖੀ ਵਿਅਕਤੀਆਂ ਦਾ ਬਾਈਕਾਟ ਕੀਤਾ ਜਾਵੇਗਾ।

ਗੜ੍ਹਸ਼ੰਕਰ ਵਿੱਚ ਬਰਾਤ ਨੇ ਧਰਨੇ ’ਚ ਪਹੁੰਚ ਕੇ ਲਗਵਾਈ ਹਾਜ਼ਰੀ

ਗੜ੍ਹਸ਼ੰਕਰ (ਜੋਗਿੰਦਰ ਕੁੱਲੇਵਾਲ): ਕੁੱਲ ਹਿੰਦ ਕਿਸਾਨ ਸਭਾ ਦੇ ਆਗੂਆਂ ਦੀ ਅਗਵਾਈ ਹੇਠ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਜੀਓ ਸੈਂਟਰ ਗੜ੍ਹਸ਼ੰਕਰ ਅੱਗੇ ਧਰਨਾ ਦੇ ਕੇ ਰੈਲੀ ਕੀਤੀ ਗਈ। ਇਸ ਮੌਕੇ ਰੋਹਭਰਪੂਰ ਨਾਅਰੇਬਾਜ਼ੀ ਕਰਦਿਆਂ ਖੇਤੀ ਵਿਰੋਧੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਬੇਗੋਵਾਲ, ਕਪੂਰਥਲਾ ਤੋਂ ਆਈ ਬਰਾਤ ਨੇ ਸਮਾਂ ਕੱਢ ਕੇ ਧਰਨੇ ਵਿੱਚ ਹਾਜ਼ਰੀ ਭਰੀ। ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਾਨੂੰਨ ਰੱਦ ਕਰਵਾਉਣ ਤੱਕ ਘੋਲ ਜਾਰੀ ਰਹੇਗਾ। ਧਰਨੇ ਨੂੰ ਚੌਧਰੀ ਅੱਛਰ ਸਿੰਘ ਬਿਲੜੋਂ  ਆਗੂ ਕੁਲ ਹਿੰਦ ਕਿਸਾਨ ਸਭਾ, ਸੁਭਾਸ਼ ਮੱਟੂ ਸੂਬਾਈ ਮੀਤ ਪ੍ਰਧਾਨ ਜਨਵਾਦੀ ਇਸਤਰੀ ਸਭਾ, ਮੁਲਾਜਮ ਆਗੂ ਸ਼ਿੰਗਾਰਾ ਰਾਮ ਭੱਜਲ, ਅਮਰੀਕ ਸਿੰਘ, ਕਿਹਰ ਸਿੰਘ,ਦਿਲਬਾਗ ਸਿੰਘ, ਸੁਰਜੀਤ ਸਿੰਘ, ਰੌਣਕੀ, ਜਸਪਾਲ ਸਿੰਘ, ਲਖਵੀਰ ਸਿੰਘ, ਪ੍ਰੇਮ ਚੰਦ ਤੇ ਕਸ਼ਮੀਰ ਸਿੰਘ ਆਦਿ ਨੇ ਸੰਬੋਧਨ ਕੀਤਾ।    

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All