ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹਵਾਈ ਸੈਨਾ ਵੱਲੋਂ ਓਪਨ ਭਰਤੀ ਰੈਲੀ ਅੱਜ ਤੋਂ

ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਬਿਊਰੋ ਨੀਲਮ ਮਹੇ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਇੰਡੀਅਨ ਏਅਰ ਫੋਰਸ ਵੱਲੋਂ ਸਰਕਾਰੀ ਆਰਟਸ ਤੇ ਸਪੋਰਟਸ ਕਾਲਜ, ਕਪੂਰਥਲਾ ਰੋਡ ਵਿੱਚ 27 ਅਗਸਤ ਤੋਂ 2 ਸਤੰਬਰ ਤੱਕ ਓਪਨ ਭਰਤੀ...
Advertisement

ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਬਿਊਰੋ ਨੀਲਮ ਮਹੇ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਇੰਡੀਅਨ ਏਅਰ ਫੋਰਸ ਵੱਲੋਂ ਸਰਕਾਰੀ ਆਰਟਸ ਤੇ ਸਪੋਰਟਸ ਕਾਲਜ, ਕਪੂਰਥਲਾ ਰੋਡ ਵਿੱਚ 27 ਅਗਸਤ ਤੋਂ 2 ਸਤੰਬਰ ਤੱਕ ਓਪਨ ਭਰਤੀ ਰੈਲੀ ਕਰਵਾਈ ਜਾ ਰਹੀ ਹੈ। ਡਿਪਟੀ ਡਾਇਰੈਕਟਰ ਨੇ ਅੱਗੇ ਦੱਸਿਆ ਕਿ 27 ਤੇ 28 ਅਗਸਤ ਨੂੰ ਕਰਵਾਈ ਜਾ ਰਹੀ ਓਪਨ ਭਰਤੀ ਰੈਲੀ ਵਿੱਚ ਹਿਮਾਚਲ ਪ੍ਰਦੇਸ਼, ਜੰਮੂ ਤੇ ਕਸ਼ਮੀਰ ਅਤੇ ਲੱਦਾਖ ਨਾਲ ਸਬੰਧਤ ਉਮੀਦਵਾਰ ਭਾਗ ਲੈ ਸਕਦੇ ਹਨ। ਇਸੇ ਤਰ੍ਹਾਂ 30 ਅਗਸਤ ਨੂੰ ਪੰਜਾਬ ਰਾਜ ਅਤੇ ਚੰਡੀਗੜ੍ਹ ਦੇ ਲੜਕਿਆਂ ਅਤੇ 2 ਸਤੰਬਰ ਨੂੰ ਲੜਕੀਆਂ ਦੀ ਭਰਤੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਭਰਤੀ ਲਈ ਐਂਟਰੀ ਦਾ ਸਮਾਂ ਸਵੇਰੇ 5 ਵਜੇ ਦਾ ਹੋਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਭਰਤੀ ਰੈਲੀ ਵਿੱਚ ਭਾਗ ਲੈਣ ਦੇ ਚਾਹਵਾਨ ਉਮੀਦਵਾਰ ਦਾ ਜਨਮ 01.01.2005 ਤੋਂ 01.07.2008 ਦੇ ਦਰਮਿਆਨ ਹੋਇਆ ਹੋਵੇ ਅਤੇ ਵਿੱਦਿਅਕ ਯੋਗਤਾ 10 2/ਡਿਪਲੋਮਾ/ਵੋਕੇਸ਼ਨਲ ਕੋਰਸ ਪਾਸ ( ਕੁੱਲ ਘੱਟੋ-ਘੱਟ 50 ਫੀਸਦੀ ਅਤੇ 50 ਫੀਸਦੀ ਅੰਗਰੇਜ਼ੀ ਵਿਸ਼ੇ ਵਿੱਚ ਅੰਕ ਪ੍ਰਾਪਤ ਹੋਣੇ ਚਾਹੀਦੇ ਹਨ)। ਉਨ੍ਹਾਂ ਅੱਗੇ ਦੱਸਿਆ ਕਿ ਮੈਡੀਕਲ ਯੋਗਤਾ ਤਹਿਤ ਉਮੀਦਵਾਰ ਲੜਕੇ ਤੇ ਲੜਕੀਆਂ ਦਾ ਕੱਦ 152 ਸੈਂਟੀਮੀਟਰ ਹੋਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਇੰਡੀਅਨ ਏਅਰ ਫੋਰਸ ਦੀ ਵੈਬਸਾਈਟ ਤੋਂ ਵਧੇਰੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ ਜਾਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਹੈਲਪਲਾਈਨ ਨੰਬਰ 90569-20100 ’ਤੇ ਸੰਪਰਕ ਕੀਤਾ ਜਾ ਸਕਦਾ ਹਾ।

Advertisement
Advertisement
Show comments