ਚਿਤਾਵਨੀ ਤੋਂ ਬਾਅਦ ਹਵਾਈ ਅੱਡੇ ਦੀ ਸੁਰੱਖਿਆ ਵਧਾਈ
ਬਿਊਰੋ ਆਫ਼ ਸਿਵਲ ਏਵੀਏਸ਼ਨ ਸਕਿਓਰਿਟੀ (ਬੀਸੀਏਐਸ) ਵੱਲੋਂ ਸਮਾਜ ਵਿਰੋਧੀ ਤੱਤਾਂ ਦੇ ਸੰਭਾਵੀ ਖਤਰਿਆਂ ਬਾਰੇ ਦਿੱਤੀ ਗਈ ਚਿਤਾਵਨੀ ਤੋਂ ਬਾਅਦ ਇਥੇ ਹਵਾਈ ਅੱਡਾ ਪ੍ਰਸ਼ਾਸਨ ਅਤੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐਸਐਫ) ਨੇ ਇੱਥੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਸੁਰੱਖਿਆ...
Advertisement
ਬਿਊਰੋ ਆਫ਼ ਸਿਵਲ ਏਵੀਏਸ਼ਨ ਸਕਿਓਰਿਟੀ (ਬੀਸੀਏਐਸ) ਵੱਲੋਂ ਸਮਾਜ ਵਿਰੋਧੀ ਤੱਤਾਂ ਦੇ ਸੰਭਾਵੀ ਖਤਰਿਆਂ ਬਾਰੇ ਦਿੱਤੀ ਗਈ ਚਿਤਾਵਨੀ ਤੋਂ ਬਾਅਦ ਇਥੇ ਹਵਾਈ ਅੱਡਾ ਪ੍ਰਸ਼ਾਸਨ ਅਤੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐਸਐਫ) ਨੇ ਇੱਥੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਸੁਰੱਖਿਆ ਵਧਾ ਦਿੱਤੀ ਹੈ। ਦੇਸ਼ ਦੀਆਂ ਖੁਫੀਆਂ ਏਜੰਸੀਆਂ ਵਲੋਂ ਹਮਲਿਆਂ ਦੀ ਦਿੱਤੀ ਗਈ ਚਿਤਾਵਨੀ ਤੋ ਬਾਅਦ ਦੇਸ਼ ਭਰ ਦੇ ਸਾਰੇ ਹਵਾਈ ਅੱਡਿਆ ਵਾਸਤੇ ਐਲਰਟ ਜਾਰੀ ਕੀਤਾ ਗਿਆ ਹੈ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਮਾਮਲੇ ਵਿਚ ਢੁਕਵੇਂ ਪੱਧਰ ’ਤੇ ਤਾਲਮੇਲ ਮੀਟਿੰਗਾਂ ਕੀਤੀਆਂ ਗਈਆਂ ਹਨ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਢੁਕਵੇਂ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਹਵਾਈ ਅੱਡੇ ਦੇ ਸੂਤਰਾਂ ਨੇ ਦੱਸਿਆ ਕਿ ਨਿਗਰਾਨੀ ਵਧਾਉਣ ਲਈ ਐਡਵਾਇਜ਼ਰੀ ਜਾਰੀ ਕੀਤੀ ਸੀ।
Advertisement
Advertisement