ਅਜੇ ਮੰਗੂਪੁਰ ਮੁੜ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਬਣੇ
ਅਜੇ ਮੰਗੂਪੁਰ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਦਾ ਮੁੜ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਿਛਲੇ ਲੰਮੇ ਸਮੇਂ ਤੋਂ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਚਲੇ ਆ ਰਹੇ ਹਨ ਅਤੇ ਉਹ ਬਲਾਚੌਰ ਦੇ ਸਾਬਕਾ ਵਿਧਾਇਕ ਦਰਸ਼ਨ ਲਾਲ ਮੰਗੂਪੁਰ ਦੇ ਪੁੱਤਰ...
Advertisement
ਅਜੇ ਮੰਗੂਪੁਰ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਦਾ ਮੁੜ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਿਛਲੇ ਲੰਮੇ ਸਮੇਂ ਤੋਂ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਚਲੇ ਆ ਰਹੇ ਹਨ ਅਤੇ ਉਹ ਬਲਾਚੌਰ ਦੇ ਸਾਬਕਾ ਵਿਧਾਇਕ ਦਰਸ਼ਨ ਲਾਲ ਮੰਗੂਪੁਰ ਦੇ ਪੁੱਤਰ ਹਨ। ਅਜੇ ਮੰਗੂਪੁਰ ਨੇ ਆਪਣੀ ਨਿਯੁਕਤੀ ਲਈ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ, ਸੰਸਦ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਦੀ ਤਰ੍ਹਾਂ ਜ਼ਿਲ੍ਹੇ ਵਿੱਚ ਪਾਰਟੀ ਦੀ ਮਜ਼ਬੂਤੀ ਲਈ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ।
Advertisement
Advertisement
