DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Akal Takht Secretariat: ਸਿੱਖ ਯੂਥ ਫੈੱਡਰੇਸ਼ਨ ਨੇ ਜਥੇਦਾਰ ਦੇ ਨਾਂ ਪੱਤਰ ਸੌਂਪਿਆ

ਸਿੱਖ ਜਥੇਬੰਦੀ ਸਿੱਖ ਯੂਥ ਫੈੱਡਰੇਸ਼ਨ ਭਿੰਡਰਾਂਵਾਲਾ ਨੇ ਅੱਜ ਅਕਾਲ ਤਖ਼ਤ ਦੇ ਸਕੱਤਰੇਤ ’ਤੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਨਾਂ ’ਤੇ ਪੱਤਰ ਸੌਂਪ ਕੇ ਸਿੱਖਾਂ ਦੇ ਕਥਿਤ ਫਰਜ਼ੀ ਮੁਕਾਬਲੇ ਕਰਨ ਵਾਲਿਆਂ ’ਚ ਸ਼ਾਮਲ ਪੁਲੀਸ ਅਧਿਕਾਰੀਆਂ ਦੇ ਕੇਸ ਲੜਨ ਵਾਲੇ...

  • fb
  • twitter
  • whatsapp
  • whatsapp
featured-img featured-img
ਅਕਾਲ ਤਖ਼ਤ ਦੇ ਸਕੱਤਰੇਤ ’ਤੇ ਪੱਤਰ ਸੌਂਪਦੇ ਹੋਏ ਫੈੱਡਰੇਸ਼ਨ ਦੇ ਆਗੂ।
Advertisement

ਸਿੱਖ ਜਥੇਬੰਦੀ ਸਿੱਖ ਯੂਥ ਫੈੱਡਰੇਸ਼ਨ ਭਿੰਡਰਾਂਵਾਲਾ ਨੇ ਅੱਜ ਅਕਾਲ ਤਖ਼ਤ ਦੇ ਸਕੱਤਰੇਤ ’ਤੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਨਾਂ ’ਤੇ ਪੱਤਰ ਸੌਂਪ ਕੇ ਸਿੱਖਾਂ ਦੇ ਕਥਿਤ ਫਰਜ਼ੀ ਮੁਕਾਬਲੇ ਕਰਨ ਵਾਲਿਆਂ ’ਚ ਸ਼ਾਮਲ ਪੁਲੀਸ ਅਧਿਕਾਰੀਆਂ ਦੇ ਕੇਸ ਲੜਨ ਵਾਲੇ ਵਕੀਲਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਫੈੱਡਰੇਸ਼ਨ ਦੇ ਪ੍ਰਧਾਨ ਰਣਜੀਤ ਸਿੰਘ ਦਮਦਮੀ ਟਕਸਾਲ, ਸੀਨੀਅਰ ਮੀਤ ਪ੍ਰਧਾਨ ਭੁਪਿੰਦਰ ਸਿੰਘ, ਸਾਬਕਾ ਪ੍ਰਧਾਨ ਬਲਵੰਤ ਸਿੰਘ ਗੋਪਾਲਾ, ਅੰਗਦ ਸਿੰਘ ਖ਼ਾਲਸਾ ਤੇ ਮਨਪ੍ਰੀਤ ਸਿੰਘ ਖ਼ਾਲਸਾ ਦੇ ਦਸਤਖ਼ਤਾਂ ਹੇਠ ਜਥੇਦਾਰ ਨੂੰ ਦਿੱਤੇ ਪੱਤਰ ਵਿੱਚ ਕਿਹਾ ਕਿ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੇ ਮੌਜੂਦਾ ਚੇਅਰਮੈਨ ਸਤਨਾਮ ਸਿੰਘ ਕਲੇਰ ਅਤੇ ਉਨ੍ਹਾਂ ਦੇ ਬੇਟੇ ਜੋ ਅਕਾਲੀ ਦਲ ਬਾਦਲ ਦੇ ਮੁੱਖ ਬੁਲਾਰੇ ਹਨ, ਨੇ ਬੀਤੇ ਸਮੇਂ ਵਿੱਚ ਸਾਬਕਾ ਪੁਲੀਸ ਅਧਿਕਾਰੀ ਸੁਮੇਧ ਸੈਣੀ ਸਣੇ ਹੋਰ ਪੁਲੀਸ ਅਫ਼ਸਰਾਂ ਦੇ ਅਦਾਲਤੀ ਕੇਸ ਲੜੇ ਹਨ ਜਿਨ੍ਹਾਂ ’ਤੇ ਸਿੱਖ ਨੌਜਵਾਨਾਂ ਦੇ ਝੂਠੇ ਪੁਲੀਸ ਮੁਕਾਬਲੇ ਬਣਾ ਕੇ ਸਿੱਖ ਕੌਮ ਦੀ ਨਸਲਕੁਸ਼ੀ ਕਰਨ ਦਾ ਦੋਸ਼ ਹੈ। ਅਜਿਹੇ ਵਿਅਕਤੀਆਂ ਨੂੰ ਪੰਥਕ ਸੰਸਥਾਵਾਂ ਵਿੱਚੋਂ ਬਾਹਰ ਕੀਤਾ ਜਾਣਾ ਚਾਹੀਦਾ ਹੈ।

Advertisement
Advertisement
×