ਅਕਾਲੀ ਦਲ ਨੇ ਹੜ੍ਹਾਂ ਲਈ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ
ਭਗਵਾਨ ਦਾਸ ਸੰਦਲ
, 6 ਸਤੰਬਰ
ਸ਼੍ਰੋਮਣੀ ਅਕਾਲੀ ਦਲ ਦਸੂਹਾ ਵੱਲੋਂ ਸੂਬੇ ਅੰਦਰ ਹੜ੍ਹਾਂ ਕਾਰਨ ਬਣੀ ਗੰਭੀਰ ਸਥਿਤੀ ਲਈ ਸੂਬੇ ਦੀ ‘ਆਪ’ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਸਰਕਲ ਪ੍ਰਧਾਨ ਭੁਪਿੰਦਰ ਸਿੰਘ ਨੀਲੂ ਦੀ ਅਗਵਾਈ ਹੇਠ ਹੋਈ ਬੈਠਕ ਵਿੱਚ ਪੀ ਏ ਸੀ ਮੈਂਬਰ ਗੁਰਪ੍ਰੀਤ ਬਿੱਕਾ ਚੀਮਾ, ਸ਼ਹਿਰੀ ਪ੍ਰਧਾਨ ਜਸਵਿੰਦਰ ਸਿੰਘ ਕਾਲੜਾ, ਬੀ ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਕੈਂਰੇ ਸਣੇ ਹੋਰ ਅਹੁਦੇਦਾਰ ਮੌਜੂਦ ਰਹੇ। ਆਗੂਆਂ ਨੇ ਦੋਸ਼ ਲਗਾਇਆ ਕਿ ਮੌਸਮ ਵਿਭਾਗ ਵੱਲੋਂ ਭਾਰੀ ਬਾਰਸ਼ ਦੀ ਪੇਸ਼ਨਗੋਈ ਦੇ ਬਾਵਜੂਦ ਸਰਕਾਰ ਵੱਲੋਂ ਡੈਮਾਂ ਦਾ ਪਾਣੀ ਸਮੇਂ ਸਿਰ ਨਾ ਛੱਡਿਆ ਜਾਣਾ ਹੜ੍ਹਾਂ ਦੀ ਮੁੱਖ ਵਜ੍ਹਾ ਬਣਿਆ ਹੈ। ਅੱਜ ਪਿੰਡਾਂ ਅਤੇ ਸ਼ਹਿਰਾਂ ਦੇ ਲੋਕ ਵੱਡੀ ਮੁਸੀਬਤ ਦਾ ਸਾਹਮਣਾ ਕਰ ਰਹੇ ਹਨ। ਬੈਠਕ ਵਿੱਚ ਫੈਸਲਾ ਲਿਆ ਗਿਆ ਕਿ ਅਕਾਲੀ ਦਲ ਦੇ ਵਰਕਰ ਇਸ ਆਫ਼ਤ ਦੀ ਘੜੀ ਵਿੱਚ ਲੋਕਾਂ ਦੇ ਦੁੱਖ-ਦਰਦ ਸਾਂਝੇ ਕਰਦੇ ਹੋਏ ਰਾਹਤ ਕਾਰਜਾਂ ਵਿੱਚ ਵਧ ਚੜ੍ਹ ਕੇ ਹਿੱਸਾ ਲੈਣਗੇ।
ਇਸ ਮੌਕੇ ਦਵਿੰਦਰ ਸਿੰਘ ਕਾਹਲੋਂ, ਡਾ. ਸੱਜਣ ਸਿੰਘ ਘੋਗਰਾ, ਜਸਵਿੰਦਰ ਸਿੰਘ, ਲਾਲ ਸਿੰਘ, ਇਕਬਾਲ ਸਿੰਘ, ਕੁਵੰਤ ਸਿੰਘ ਭੰਵਰਾ, ਗੁਰਜੰਟ ਸਿੰਘ ਤੇ ਸੁਖਵਿੰਦਰ ਸਿੰਘ ਡੱਫਰ ਵੀ ਮੌਜੂਦ ਸਨ।