DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Sukhbir Badal ’ਤੇ ਹਮਲੇ ਖ਼ਿਲਾਫ਼ Akali Dal ਵੱਲੋਂ Highway Jam

ਬੱਬੇਹਾਲੀ ਅਤੇ ਲੰਗਾਹ ਨੇ ਹਮਲੇ ਨੂੰ ਸਾਜ਼ਿਸ਼ ਦਾ ਹਿੱਸਾ ਦੱਸਿਆ; ਮਾਮਲੇ ਦੀ ਸੀ ਬੀ ਆਈ ਜਾਂਚ ਮੰਗੀ

  • fb
  • twitter
  • whatsapp
  • whatsapp
featured-img featured-img
ਧਰਨੇ ਵਿੱਚ ਸ਼ਮੂਲੀਅਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਗੁਰਬਚਨ ਸਿੰਘ ਬੱਬੇਹਾਲੀ, ਸੁੱਚਾ ਸਿੰਘ ਲੰਗਾਹ ਅਤੇ ਹੋਰ ਪਾਰਟੀ ਵਰਕਰ।
Advertisement

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਬੀਤੇ ਦਿਨ ਨਾਂਦੇੜ ਵਿੱਚ ਹੋਏ ਹਮਲੇ ਖ਼ਿਲਾਫ਼ ਅੱਜ ਇੱਥੇ ਪਾਰਟੀ ਵੱਲੋਂ ਅੰਮ੍ਰਿਤਸਰ-ਪਠਾਨਕੋਟ ਹਾਈਵੇਅ ਜਾਮ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਧਰਨੇ ਵਿੱਚ ਜ਼ਿਲ੍ਹਾ ਭਰ ਤੋਂ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।

ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਹਲਕਾ ਇੰਚਾਰਜ ਗੁਰਬਚਨ ਸਿੰਘ ਬੱਬੇਹਾਲੀ ਅਤੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਕਿਹਾ ਕਿ ਧਾਰਮਿਕ ਅਸਥਾਨ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ’ਤੇ ਹਮਲਾ ਹੋਣਾ ਸਿਰਫ਼ ਇੱਕ ਵਿਅਕਤੀ ’ਤੇ ਹਮਲਾ ਨਹੀਂ ਹੈ, ਸਗੋਂ ਇਹ ਗੰਭੀਰ ਸੁਰੱਖਿਆ ਸਵਾਲ ਵੀ ਖੜ੍ਹੇ ਕਰਦਾ ਹੈ। ਉਨ੍ਹਾਂ ਯਾਦ ਕਰਵਾਇਆ ਕਿ ਸੁਖਬੀਰ ਬਾਦਲ ’ਤੇ ਪਹਿਲਾਂ ਅੰਮ੍ਰਿਤਸਰ ਦੇ ਗੁਰੂ ਘਰ ਵਿੱਚ ਵੀ ਹਮਲਾ ਹੋਇਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਜੇ ਪਹਿਲੇ ਹਮਲੇ ਦੀ ਗੰਭੀਰਤਾ ਨਾਲ ਜਾਂਚ ਹੋਈ ਹੁੰਦੀ, ਤਾਂ ਇਹ ਦੂਜੀ ਘਟਨਾ ਨਹੀਂ ਵਾਪਰਨੀ ਸੀ।

Advertisement

ਅਕਾਲੀ ਆਗੂਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਸ ਹਮਲੇ ਦੀ ਸੀ ਬੀ ਆਈ ਤੋਂ ਡੂੰਘਾਈ ਨਾਲ ਜਾਂਚ ਕਰਵਾਈ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਵਾਰ-ਵਾਰ ਹੋ ਰਹੀਆਂ ਅਜਿਹੀਆਂ ਘਟਨਾਵਾਂ ਤੋਂ ਇਹ ਸਾਫ਼ ਹੁੰਦਾ ਹੈ ਕਿ ਸੁਖਬੀਰ ਸਿੰਘ ਬਾਦਲ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਰਚੀ ਜਾ ਰਹੀ ਹੈ। ਗੁਰੂ ਘਰਾਂ ਵਿੱਚ ਲਗਾਤਾਰ ਹੋ ਰਹੇ ਹਮਲੇ ਕਈ ਸਵਾਲ ਖੜ੍ਹੇ ਕਰਦੇ ਹਨ। ਉਨ੍ਹਾਂ ਜ਼ੋਰ ਦਿੱਤਾ ਕਿ ਇਹ ਸੱਚਾਈ ਸਾਹਮਣੇ ਆਉਣੀ ਬਹੁਤ ਜ਼ਰੂਰੀ ਹੈ ਕਿ ਇਸ ਸਾਜ਼ਿਸ਼ ਪਿੱਛੇ ਕਿਹੜੀਆਂ ਤਾਕਤਾਂ ਕੰਮ ਕਰ ਰਹੀਆਂ ਹਨ ਅਤੇ ਇਸ ਘਟਨਾ ਦਾ ਅਸਲ ਮਕਸਦ ਕੀ ਸੀ। ਆਗੂਆਂ ਨੇ ਦਾਅਵਾ ਕੀਤਾ ਕਿ ਅਜਿਹੀਆਂ ਘਟਨਾਵਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਅਤੇ ਵਰਕਰਾਂ ਦੇ ਹੌਸਲੇ ਹੋਰ ਮਜ਼ਬੂਤ ਹੋਣਗੇ।

Advertisement

ਦੂਜੇ ਪਾਸੇ ਅਕਾਲੀ ਵਰਕਰਾਂ ਵੱਲੋਂ ਹਾਈਵੇ ਜਾਮ ਕਰਨ ਕਾਰਨ ਆਮ ਲੋਕਾਂ ਅਤੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਆਵਾਜਾਈ ਪ੍ਰਭਾਵਿਤ ਹੋਣ ਕਾਰਨ ਹਾਈਵੇ ਉੱਤੇ ਗੱਡੀਆਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ, ਜਿਸ ਕਾਰਨ ਪੁਲੀਸ ਨੂੰ ਗੱਡੀਆਂ ਦਾ ਰੂਟ ਬਦਲ ਕੇ ਪਿੰਡਾਂ ’ਚੋਂ ਕੱਢਣਾ ਪਿਆ।

ਸੁਖਬੀਰ ਬਾਦਲ ’ਤੇ ਹਮਲੇ ਦੀ ਨਿਖੇਧੀ

ਬਟਾਲਾ (ਨਿੱਜੀ ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਪਾਰਟੀ ਲੀਡਰਾਂ ਨੇ ਸਖ਼ਤ ਨਿਖੇਧੀ ਕੀਤੀ ਹੈ। ਸੁੱਚਾ ਸਿੰਘ ਲੰਗਾਹ, ਕੈਪਟਨ ਬਲਬੀਰ ਸਿੰਘ ਬਾਠ, ਤਰਲੋਕ ਸਿੰਘ ਬਾਠ ਅਤੇ ਰਾਜਨਬੀਰ ਸਿੰਘ ਘੁਮਾਣ ਨੇ ਕਿਹਾ ਕਿ ਧਾਰਮਕ ਅਸਥਾਨ ’ਤੇ ਸ਼ਰਧਾਲੂ ਵਜੋਂ ਗਏ ਆਗੂ ’ਤੇ ਹਮਲਾ ਮੰਦਭਾਗਾ ਹੈ। ਉਨ੍ਹਾਂ ਨੇ ਇਸ ਪਿੱਛੇ ਦੀਆਂ ਤਾਕਤਾਂ ਨੂੰ ਬੇਨਕਾਬ ਕਰਨ ਲਈ ਮਾਮਲੇ ਦੀ ਸੀ ਬੀ ਆਈ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕੁਝ ਤਾਕਤਾਂ ਸੂਬੇ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।

Advertisement
×