ਅਕਾਲੀ ਦਲ ਵੱਲੋਂ ਪੁਲੀਸ ਦੀ ਧੱਕੇਸ਼ਾਹੀ ਖ਼ਿਲਾਫ਼ ਧਰਨਾ
ਲੋਹੀਆਂ ਖਾਸ ਪੁਲੀਸ ਦੀ ਕਥਿਤ ਧੱਕੇਸ਼ਾਹੀ ਖ਼ਿਲਾਫ਼ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਥਾਣੇ ਅੱਗੇ ਧਰਨਾ ਦਿੱਤਾ ਗਿਆ। ਅਕਾਲੀ ਦਲ ਜ਼ਿਲ੍ਹਾ ਜਲੰਧਰ (ਦਿਹਾਤੀ) ਦੇ ਪ੍ਰਧਾਨ ਤੇ ਹਲਕਾ ਸ਼ਾਹਕੋਟ ਦੇ ਇੰਚਾਰਜ ਬਚਿੱਤਰ ਸਿੰਘ ਕੋਹਾੜ ਨੇ ਕਿਹਾ ਕਿ ਪੁਲੀਸ, ਪੰਜਾਬ ਸਰਕਾਰ ਦੀ ਗੁਲਾਮ...
ਲੋਹੀਆਂ ਖਾਸ ਪੁਲੀਸ ਦੀ ਕਥਿਤ ਧੱਕੇਸ਼ਾਹੀ ਖ਼ਿਲਾਫ਼ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਥਾਣੇ ਅੱਗੇ ਧਰਨਾ ਦਿੱਤਾ ਗਿਆ। ਅਕਾਲੀ ਦਲ ਜ਼ਿਲ੍ਹਾ ਜਲੰਧਰ (ਦਿਹਾਤੀ) ਦੇ ਪ੍ਰਧਾਨ ਤੇ ਹਲਕਾ ਸ਼ਾਹਕੋਟ ਦੇ ਇੰਚਾਰਜ ਬਚਿੱਤਰ ਸਿੰਘ ਕੋਹਾੜ ਨੇ ਕਿਹਾ ਕਿ ਪੁਲੀਸ, ਪੰਜਾਬ ਸਰਕਾਰ ਦੀ ਗੁਲਾਮ ਬਣ ਕੇ ਰਹਿ ਗਈ ਹੈ। ਪੁਲੀਸ ਕਾਨੂੰਨ ਅਨੁਸਾਰ ਕੰਮ ਕਰਨ ਦੀ ਬਜਾਏ ਆਮ ਆਦਮੀ ਪਾਰਟੀ ਦੇ ਆਗੂਆਂ ਅਨੁਸਾਰ ਕੰਮ ਕਰਕੇ ਵਿਰੋਧੀਆਂ ਨੂੰ ਪ੍ਰੇਸ਼ਾਨ ਕਰ ਰਹੀ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਬੇਹੱਦ ਮਾੜੀ ਹੈ। ਉਨ੍ਹਾਂ ਲੋਹੀਆਂ ਪੁਲੀਸ ਵੱਲੋਂ ਪਿੰਡ ਗਿੱਦੜਪਿੰਡੀ ਦੇ ਰਾਹੁਲ ਨਾਮ ਦੇ ਵਿਅਕਤੀ ਨਾਲ ਕੀਤੀ ਧੱਕੇਸ਼ਾਹੀ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਰਾਹੁਲ ਖ਼ਿਲਾਫ਼ ਦਰਜ ਕੀਤਾ ਝੂਠਾ ਮੁਕੱਦਮਾ ਖਾਰਜ ਕੀਤਾ ਜਾਵੇ ਅਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ। ਥਾਣਾ ਮੁਖੀ ਕ੍ਰਿਸ਼ਨ ਗੋਪਾਲ ਨੇ ਕਿਹਾ ਕਿ ਉਹ ਅੱਜ ਹੀ ਹਾਜ਼ਰ ਹੋਏ ਹਨ ਪਰ ਇਸ ਮਾਮਲੇ ਵਿਚ ਕਾਨੂੰਨ ਮੁਤਾਬਕ ਕਰਵਾਈ ਕੀਤੀ ਜਾਵੇਗੀ।

