ਮਹਿੰਗਾਈ ਵਿਰੁੱਧ ਵਿਖਾਵਾ

ਅਕਾਲੀ ਦਲ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰੇ

ਅਕਾਲੀ ਦਲ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰੇ

ਜੌੜਾ ਛੱਤਰਾਂ ਵਿੱਚ ਧਰਨੇ ਨੂੰ ਸੰਬੋਧਨ ਕਰਦੇ ਹੋਏ ਗੁਰਬਚਨ ਸਿੰਘ ਬੱਬੇਹਾਲੀ ।- ਫੋਟੋ : ਕੇ.ਪੀ਼ ਸਿੰਘ

ਜੇਬੀ ਸੇਖੋਂ
ਗੜ੍ਹਸ਼ੰਕਰ,7 ਜੁਲਾਈ

ਤੇਲ ਕੀਮਤਾਂ ਦੇ ਵਾਧੇ ਅਤੇ ਨੀਲੇ ਕਾਰਡਾਂ ਵਿੱਚੋਂ ਲੋੜਵੰਦ ਲੋਕਾਂ ਦੇ ਨਾਮ ਕੱਟੇ ਜਾਣ ਵਿਰੁੱਧ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ ਹੇਠ ਪਾਰਟੀ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ। ਇਸ ਮੌਕੇ ਸ਼ਹਿਰ ਵਿੱਚ ਕੱਢੀ ਰੋਸ ਰੈਲੀ ਮੌਕੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਏ ਗਏ।

ਫਿਲੌਰ (ਸਰਬਜੀਤ ਗਿੱਲ): ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਇਥੇ ਧਰਨਾ ਦੇਣ ਉਪਰੰਤ ਪੁਤਲਾ ਸਾੜ ਕੇ ਆਪਣੇ ਰੋਹ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਹਲਕੇ ਦੇ ਵਿਧਾਇਕ ਬਲਦੇਵ ਸਿੰਘ ਖਹਿਰਾ ਨੇ ਸੰਬੋਧਨ ਕੀਤਾ।

ਸ੍ਰੀ ਗੋਇੰਦਵਾਲ ਸਾਹਿਬ (ਜਤਿੰਦਰ ਸਿੰਘ ਬਾਵਾ): ਇੱਥੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ,ਬਾਵਾ ਸੁਜਿੰਦਰ ਸਿੰਘ ਲਾਲੀ,ਜਥੇਦਾਰ ਪ੍ਰੇਮ ਸਿੰਘ ਪੰਨੂ ਅਤੇ ਸਰਪੰਚ ਕੁਲਦੀਪ ਸਿੰਘ ਲਾਹੌਰੀਆ ਦੀ ਅਗਵਾਈ ਵਿੱਚ ਕਸਬੇ ਦੇ ਅਕਾਲੀ ਵਰਕਰਾਂ ਵੱਲੋ ਕਾਂਗਰਸ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਗੁਰਦੁਆਰਾ ਬਾਉਲੀ ਸਾਹਿਬ ਤੋਂ ਲੈਕੇ ਕਪੂਰਥਲਾ ਚੌਕ ਤਕ ਰੋਸ ਮਾਰਚ ਕਰਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ।

ਕਾਹਨੂੰਵਾਨ (ਵਰਿੰਦਰਜੀਤ ਜਾਗੋਵਾਲ): ਸ਼਼ੋਮਣੀ ਅਕਾਲੀ ਦਲ ਬਾਦਲ ਵੱਲੋਂ ਦਿੱਤੇ ਸੱਦੇ ਤਹਿਤ ਅੱਜ ਸਥਾਨਕ ਅਕਾਲੀ ਆਗੂਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਅੱਧੀ ਦਰਜਨ ਦੇ ਕਰੀਬ ਰੋਸ ਪ੍ਰਦਰਸ਼ਨ ਕੀਤੇ। ਇਸ ਮੌਕੇ ਰੋਸ ਵਿਖਾਵਿਆਂ ਦੀ ਅਗਵਾਈ ਅਕਾਲੀ ਆਗੂ ਕੰਵਲਪ੍ਰੀਤ ਸਿੰਘ ਕਾਕੀ, ਗੁਰਿੰਦਰਪਾਲ ਸਿੰਘ ਗੋਰਾ, ਬੀਬੀ ਸ਼ਰਨਜੀਤ ਕੌਰ ਭਿੰਡਰ, ਹਰਦੇਵ ਸਿੰਘ ਸਠਿਆਲੀ ਨੇ ਸਾਥੀਆਂ ਸਣੇ ਨਾਅਰੇਬਾਜ਼ੀ ਕੀਤੀ।

ਜੰਡਿਆਲਾ ਗੁਰੂ ਵਿੱਚ ਮੁਜ਼ਾਹਰਾ ਕਰਦੇ ਹੋਏ ਅਕਾਲੀ।-ਫੋਟੋ:ਬੇਦੀ

ਜੰਡਿਆਲਾ ਗੁਰੂ (ਸਿਮਰਤ ਪਾਲ ਸਿੰਘ ਬੇਦੀ): ਸਥਾਨਕ ਲੋਕਲ ਬੱਸ ਸਟੈਂਡ ਵਿੱਚ ਸ਼ੋਮਣੀ ਅਕਾਲੀ ਦਲ ਵੱਲੋਂ ਸਾਬਕਾ ਵਿਧਾਇਕ ਮਲਕੀਤ ਸਿੰਘ ਏਆਰ ਦੀ ਅਗਵਾਈ ਹੇਠ ਤੇਲ ਦੀਆਂ ਕੀਮਤਾਂ ਦੇ ਵਾਧੇ, ਬਿਜਲੀ ਬਿਲਾਂ, ਕਰੋਨਾ ਕਾਰਨ ਬੰਦ ਸਕੂਲ ਦੀਆਂ ਫੀਸਾਂ ਦੇ ਵਾਧੇ, ਨੀਲੇ ਕਾਰਡ ਕੱਟੇ ਜਾਣ ਦੇ ਵਿਰੁੱਧ ਅਤੇ ਕਾਂਗਰਸ ਸਰਕਾਰ ਵੱਲੋਂ ਕੀਤੇ ਘਪਲਿਆਂ ਦੇ ਖਿਲਾਫ ਹੱਥਾਂ ਵਿੱਚ ਤਖਤੀਆਂ ਫੜ ਸਰਕਾਰ ਵਿਰੁਧ ਨਾਅਰੇਬਾਜ਼ੀ ਕੀਤੀ ਗਈ।

ਕਾਦੀਆਂ (ਮਕਬੂਲ ਅਹਿਮਦ): ਇੱਥੇ ਜਥੇਬੰਧਕ ਸਕੱਤਰ ਗੁਰਇਕਬਾਲ ਸਿੰਘ ਮਾਹਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਮਜੀਠਾ (ਲਖਨਪਾਲ ਸਿੰਘ ਮਜੀਠਾ): ਹਲਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿਚ ਕਸਬਾ ਮਜੀਠਾ ਵਿੱਚ ਹਲਕੇ ਦੇ ਅਕਾਲੀ ਵਰਕਰਾਂ ਤੇ ਆਗੂਆਂ ਵੱਲੋਂ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਵਿਰੋਧ ਵਿਚ ਅੱਜ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਸ੍ਰੀ ਮਜੀਠੀਆ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਆਮ ਲੋਕਾਂ ਤੇ ਤੇਲ ਕੀਮਤਾ ਦੇ ਰੇਟ ਵਧਾ ਕੇ ਪਾਏ ਗਏ ਬੋਝ ਤੋਂ ਤੁਰੰਤ ਰਾਹਤ ਦੇਣ ਲਈ ਕਿਹਾ।

ਫਤਹਿਗੜ੍ਹ ਚੂੜੀਆਂ ਵਿੱਚ ਰੈਲੀ ਨੂੰ ਸੰਬੋਧਨ ਕਰਦੇ ਹੋਏ ਹਰਜੀਤ ਸਿੰਘ ਲਾਲੇਨੰਗਲ । -ਫੋਟੋ: ਨਾਗਰਾ

ਫਤਿਹਗੜ੍ਹ ਚੂੜੀਆਂ (ਹਰਪਾਲ ਸਿੰਘ ਨਾਗਰਾ): ਸ਼੍ਰੋਮਣੀ ਅਕਾਲੀ ਦਲ ਵੱਲੋਂ ਪੁਰਾਣਾ ਬੱਸ ਅੱਡਾ ਫਤਿਹਗੜ੍ਹ ਚੂੜੀਆਂ ਵਿੱਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਅਤੇ ਨੀਲੇ ਕਾਰਡਾਂ ਦੇ ਕੱਟੇ ਜਾਣ ਵਿਰੁੱਧ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਅਕਾਲੀ ਦਲ ਦੇ ਸਰਕਲ ਪ੍ਰਧਾਨ ਹਰਜੀਤ ਸਿੰਘ ਲਾਲੇਨੰਗਲ, ਸ਼ਹਿਰੀ ਪ੍ਰਧਾਨ ਲਖਵਿੰਦਰ ਸਿੰਘ ਬੱਲ ਅਤੇ ਹਰਵਿੰਦਰ ਸਿੰਘ ਭਾਟੀਆ ਹਾਜ਼ਰ ਸਨ।

ਅਜਨਾਲਾ (ਅਸ਼ੋਕ ਸ਼ਰਮਾ): ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਨੇ ਅੱਜ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕੀਤਾ।

ਬਲਾਚੌਰ ਵਿੱਚ ਧਰਨੇ ਦੌਰਾਨ ਸਾਬਕਾ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਤੇ ਹੋਰ। -ਫੋਟੋ: ਜੋਸ਼ੀ

ਬਲਾਚੌਰ (ਸੁਭਾਸ਼ ਜੋਸ਼ੀ): ਸ਼੍ਰੋਮਣੀ ਅਕਾਲੀ ਦਲ ਨੇ ਵਧਦੀ ਮਹਿੰਗਾਈ ਤੇ ਕੱਟੇ ਨੀਲੇ ਕਾਰਡਾਂ ਖਿਲਾਫ ਇੱਥੋਂ ਦੇ ਮੁੱਖ ਚੌਕ ਵਿੱਚ ਪੰਜਾਬ ਸਰਕਾਰ ਖਿਲ਼ਾਫ ਰੋਸ ਮੁਜ਼ਾਹਰਾ ਕੀਤਾ।ਇਸ ਮੌਕੇ ਸਾਬਕਾ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਜੇ ਪੰਜਾਬ ਸਰਕਾਰ ਨੇ ਪੈਟਰੋਲ ਡੀਜ਼ਲ ’ਤੇ ਵਸੂਲੇ ਜਾ ਰਹੇ ਵਾਧੂ ਟੈਕਸ ਨੂੰ ਨਾ ਘਟਾਇਆ,ਤਾਂ ਪੁਤਲੇ ਫੂਕੇ ਜਾਣਗੇ।

ਪਠਾਨਕੋਟ (ਐੱਨਪੀ ਧਵਨ): ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਇੱਥੇ ਪੰਜਾਬ ਸਰਕਾਰ ਦੇ ਖਿਲਾਫ਼ ਰੋਸ ਧਰਨਾ ਹਰਦੀਪ ਸਿੰਘ ਲਮੀਨੀ ਦੀ ਅਗਵਾਈ ਹੇਠ ਦਿੱਤਾ ਗਿਆ।

ਕਰਤਾਰਪੁਰ (ਗੁਰਨੇਕ ਸਿੰਘ ਵਿਰਦੀ): ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ ਸੱਦੇ’ ਤੇ ਅੱਜ ਕਰਤਾਰਪੁਰ ਵਿੱਚ ਹਲਕਾ ਇੰਚਾਰਜ ਸੇਠ ਸੱਤਪਾਲ ਅਤੇ ਸਰਕਲ ਜਥੇਦਾਰ ਗੁਰਜਿੰਦਰ ਸਿੰਘ ਭਤੀਜਾ ਦੀ ਅਗਵਾਈ ਹੇਠ ਮਹਿੰਗਾਈ ਦੇ ਵਿਰੋਧ ਵਿੱਚ ਕੈਪਟਨ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ।

ਸ੍ਰੀ ਹਰਗੋਬਿੰਦਪੁਰ (ਗੁਰਭੇਜ ਸਿੰਘ ਰਾਣਾ): ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਸ਼੍ਰੀ ਹਰਗੋਬਿੰਦਪੁਰ, ਘੁਮਾਣ, ਹਰਚੋਵਾਲ, ਬੋਜਾ,ਦੜੇਵਾਲੀ ਵਿੱਚ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਮੌਕੇ ਸੀਨੀਅਰ ਆਗੂ ਮੰਗਲ ਸਿੰਘ ਨੇ ਸੰਬੋਧਨ ਕੀਤਾ।

ਆਦਮਪੁਰ ਦੋਆਬਾ (ਹਤਿੰਦਰ ਮਹਿਤਾ): ਹਲਕਾ ਵਿਧਾਇਕ ਪਵਨ ਕੁਮਾਰ ਟੀਨੂੰ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਆਦਮਪੁਰ, ਅਲਾਵਲਪੁਰ ਵਿੱਚ ਰੋਸ ਪ੍ਰਦਰਸ਼ਨ ਕੀਤਾ। ਇਸ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ ਗਈ

ਚੋਹਲਾ ਸਾਹਿਬ (ਤੇਜਿੰਦਰ ਸਿੰਘ ਖਾਲਸਾ): ਇੱਥੇ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਦੀ ਅਗਵਾਈ ਹੇਠ ਪਿੰਡ ਚੋਹਲਾ ਸਾਹਿਬ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਦੀ ਸ਼ੁਰੂਆਤ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਤੋਂ ਹੋਈ ਅਤੇ ਸਹਿਕਾਰੀ ਬੈਂਕ ਵਾਲੇ ਚੌਕ ਤੋਂ ਕੀਤੀ ਗਈ।

ਤਰਨਤਾਰਨ (ਗੁਰਬਖ਼ਸ਼ਪੁਰੀ):ਅਕਾਲੀ ਦਲ ਵੱਲੋਂ ਪਾਰਟੀ ਆਗੂ ਇਕਬਾਲ ਸਿੰਘ ਸੰਧੂ ਦੀ ਅਗਵਾਈ ਵਿੱਚ ਪਾਰਟੀ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀਏਸੀ) ਸਾਹਮਣੇ ਟਰੈਕਟਰ ਅੱਗੇ ਝੋਟਾ ਜੋੜ ਕੇ ਰੋਸ ਪ੍ਰਗਟ ਕੀਤਾ| ਇਸ ਦੇ ਨਾਲ ਹੀ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਦੀ ਅਗਵਾਈ ਵਿੱਚ ਵਰਕਰਾਂ ਨੇ ਚੌਕ ਬੋਹੜੀ ਨੇੜੇ ਪੰਜਾਬ ਸਰਕਾਰ ਦੀ ਅਰਥੀ ਸਾੜੀ|

ਗੁਰਦਾਸਪੁਰ (ਕੇ.ਪੀ ਸਿੰਘ ): ਅੱਜ ਗੁਰਦਾਸਪੁਰ ਦੇ ਸਰਕਲ ਤਿੱਬੜ, ਜੌੜਾ ਛੱਤਰਾਂ ਅਤੇ ਮਾਨ ਕੌਰ ਸਿੰਘ ਵਿੱਚ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਦੀ ਅਗਵਾਈ ਹੇਠ ਰੋਸ ਧਰਨੇ ਦਿੱਤੇ ਗਏ।

ਫਗਵਾੜਾ (ਜਸਬੀਰ ਸਿੰਘ ਚਾਨਾ ): ਯੂਥ ਅਕਾਲੀ ਦਲ ਕਪੂਰਥਲਾ (ਸ਼ਹਿਰੀ) ਅਤੇ ਫਗਵਾੜਾ ਦੇ ਸਾਬਕਾ ਡਿਪਟੀ ਮੇਅਰ ਰਣਜੀਤ ਸਿੰਘ ਖੁਰਾਣਾ ਦੀ ਅਗਵਾਈ ’ਚ ਗੌਲ਼ ਚੌਕ ਫਗਵਾੜਾ ’ਚ ਰੋਸ ਧਰਨਾ ਦਿੱਤਾ ਗਿਆ।

ਦਸੂਹਾ (ਭਗਵਾਨ ਦਾਸ ਸੰਦਲ): ਕ੍ਰਿਸ਼ਚੀਅਨ ਨੈਸ਼ਨਲ ਫਰੰਟ ਦੀ ਸਥਾਨਕ ਇਕਾਈ ਵੱਲੋਂ ਬਲਾਕ ਪ੍ਰਧਾਨ ਸੋਹਣ ਮਸੀਹ ਦੀ ਅਗਵਾਈ ਹੇਠ ਕੇਂਦਰ ਸਰਕਾਰ ਖਿਲਾਫ ਪੁਤਲਾ ਫੂਕ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸੇ ਦੌਰਾਨ ਅਕਾਲੀ ਦਲ ਵੱਲੋਂ ਮਿਆਣੀ ਰੋਡ ਵਿਖੇ ਰੋਸ ਧਰਨਾ ਲਗਾਇਆ ਗਿਆ। ਮੰਚ ਦਾ ਸੰਚਾਲਨ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਅਮਰੀਕ ਸਿੰਘ ਗੱਗੀ ਠੁਕਰਾਲ ਨੇ ਕੀਤਾ।

ਭੁਲੱਥ (ਦਲੇਰ ਸਿੰਘ ਚੀਮਾ): ਕਸਬਾ ਭੁਲੱਥ ਤੇ ਬੇਗੋਵਾਲ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਸਰਕਲ ਪ੍ਰਧਾਨ ਸੁਖਵੰਤ ਸਿੰਘ ਤੱਖਰ ਤੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਜਗੀਰ ਕੌਰ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਤੇਲ ਦੀਆਂ ਵਧੀਆਂ ਕੀਮਤਾਂ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਵਿਰੁੱਧ ਧਰਨੇ ਦਿੱਤੇ।

ਭੋਗਪੁਰ (ਪੱਤਰ ਪ੍ਰੇਰਕ): ਅਕਾਲੀ ਦਲ ਸਰਕਲ ਪਚਰੰਗਾ ਦੇ ਪ੍ਰਧਾਨ ਕਮਲਜੀਤ ਸਿੰਘ ਟੋਨੀ ਘੁੰਮਣ ਦੀ ਅਗਵਾਈ ’ਚ ਧਰਨਾ ਦਿੱਤਾ ਗਿਆ।

ਗੁਰਾਇਆ (ਨਰਿੰਦਰ ਸਿੰਘ ਧੋਥਰ): ਵੱਖ-ਵੱਖ ਪਿੰਡਾਂ, ਸ਼ਹਿਰਾਂ ਤੇ ਮੁਹੱਲਿਆਂ ਵਿੱਚ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਦੇ ਨਾਲ ਨਾਲ ਆਮ ਲੋਕਾਂ ਨੇ ਵੀ ਸੜਕਾਂ ’ਤੇ ਆ ਕੇ ਪ੍ਰਦਰਸ਼ਨ ਕੀਤਾ। ਇਸ ਮੌਕੇ ਹਲਕਾ ਵਿਧਾਇਕ ਬਲਦੇਵ ਸਿੰਘ ਖਹਿਰਾ ਅਤੇ ਹੋਰ ਅਕਾਲੀ ਆਗੂ ਅਤੇ ਸਮਰਥਕ ਹਾਜ਼ਰ ਸਨ।

ਨਡਾਲਾ (ਸਰਬੱਤ ਿਸੰਘ): ਬੇਗੋਵਾਲ ਤੇ ਨਡਾਲਾ ’ਚ ਹਲਕਾ ਆਗੂ ਜਗੀਰ ਕੌਰ ਦੀ ਅਗਵਾਈ ਵਿੱਚ ਅਕਾਲੀ ਦਲ ਨੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤੇ।

ਭਿੱਖੀਵਿੰਡ (ਨਰਿੰਦਰ ਸਿੰਘ): ਅਕਾਲੀ ਦਲ ਹਲਕਾ ਖੇਮਕਰਨ ਵੱਲੋਂ ਵਿਰਸਾ ਸਿੰਘ ਵਲਟੋਹਾ ਦੀ ਅਗਵਾਈ ਵਿਚ ਭਿੱਖੀਵਿੰਡ ਦੇ ਮੇਨ ਚੌਕ ਵਿਚ ਪ੍ਰਦਰਸ਼ਨ ਕੀਤਾ ਗਿਆ।

ਬਟਾਲਾ (ਦਲਬੀਰ ਸੱਖੋਵਾਲੀਆ): ਅਕਾਲੀ ਦਲ ਦੇ ਬਟਾਲਾ ਤੋਂ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਦੀ ਅਗਵਾਈ ਵਿੱਚ ਅੱਜ ਇੱਕੇ ਮੁਜ਼ਾਹਿਰਾ ਕੀਤਾ ਗਿਆ।

ਚੇਤਨਪੁਰਾ (ਰਣਬੀਰ ਸਿੰਘ ਮਿੰਟੂ): ਪਿੰਡ ਜਗਦੇਵ ਕਲਾਂ ਵਿੱਚ ਚੇਅਰਮੈਨ ਰਾਜਵਿੰਦਰ ਸਿੰਘ ਰਾਜਾ ਲਦੇਹ ਮੈਂਬਰ ਜਨਰਲ ਕੌਂਸਲ ਪੰਜਾਬ ਦੀ ਅਗਵਾਈ ਵਿੱਚ ਅਕਾਲੀ ਆਗੂਆਂ ਨੇ ਅਜਨਾਲਾ ਅੰਮ੍ਰਿਤਸਰ ਮੁੱਖ ਮਾਰਗ ’ਤੇ ਪ੍ਰਦਰਸ਼ਨ ਕੀਤਾ।

ਧਾਰੀਵਾਲ (ਸੁੱਚਾ ਸਿੰਘ ਪਸਨਾਵਾਲ): ਇੱਥੇ ਗੁਰਇਕਬਾਲ ਸਿੰਘ ਮਾਹਲ ਦੀ ਅਗਵਾਈ ਵਿੱਚ ਅੱਜ ਧਾਰੀਵਾਲ ਸ਼ਹਿਰ ਵਿੱਚੋਂ ਲੰਘਦੇ ਮੁੱਖ ਮਾਰਗ ਤੇ ਡਡਵਾਂ ਚੌਕ ਵਿੱਚ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।

ਪ੍ਰਦਰਸ਼ਨ ਦੌਰਾਨ ਅਕਾਲੀਆਂ ਨੇ ਨਿਯਮਾਂ ਨੂੰ ਛਿੱਕੇ ਟੰਗਿਆ

 ਗੋਇੰਦਵਾਲ ਵਿੱਚ ਮੁਜ਼ਾਹਰਾ ਕਰਦੇ ਹੋਏ ਹਲਕਾ ਖਡੂਰ ਸਾਹਿਬ ਦੇ ਅਕਾਲੀ ਆਗੂ ।-ਫੋਟੋ: ਬਾਵਾ

ਗੋਇੰਦਵਾਲ ਸਾਹਿਬ (ਜਤਿੰਦਰ ਸਿੰਘ): ਸ਼੍ਰੋਮਣੀ ਅਕਾਲੀ ਦਲ ਵੱਲੋਂ ਸਰਕਾਰ ਖਿਲਾਫ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਅਕਾਲੀ ਆਗੂ ਵੱਲੋ ਕੋਵਿਡ-19 ਦੇ ਚੱਲਦਿਆਂ ਨਿਯਮਾਂ ਦੀ ਪ੍ਰਵਾਹ ਕੀਤੇ ਬਿਨਾਂ ਸਮਾਜਿਕ ਦੂਰੀ ਦੀਆਂ ਧੱਜੀਆਂ ਉਡਾਉਣ ਤੋਂ ਵੀ ਸੰਕੋਚ ਨਹੀਂ ਕੀਤਾ ਗਿਆ। ਇਸ ਦੌਰਾਨ ਆਪਣੀ ਸਿਆਸਤ ਚਮਕਾਉਣ ਲਈ ਅਕਾਲੀ ਦਲ ਦੇ ਆਗੂ ਅਤੇ ਵਰਕਰ ਮੋਢੇ ਨਾਲ ਮੋਢਾ ਜੋੜ ਕੇ ਫੋਟੋਆਂ ਖਿਚਵਾਉਂਦੇ ਦਿਖਾਈ ਦਿੱਤੇ ਉੱਥੇ ਹੀ ਇਸ ਰੋਸ ਪ੍ਰਦਰਸ਼ਨ ਦੌਰਾਨ ਬਿਨਾਂ ਮਨਜ਼ੂਰੀ ਲਏ ਇਕੱਠ ਕਰਕੇ ਪ੍ਰਸ਼ਾਸਨ ਨੂੰ ਠੇਗਾ ਵੀ ਦਿਖਾਇਆ ਗਿਆ।

ਕੈਪਟਨ ਸਰਕਾਰ ਨੂੰ ਘੇਰਨ ਨਿਕਲੇ ਅਕਾਲੀਆਂ ਦੀ ਫੁੱਟ ਜੱਗ ਜ਼ਾਹਿਰ ਹੋਈ

ਤਲਵਾੜਾ (ਦੀਪਕ ਠਾਕੁਰ): ਲੋਕ ਮੁੱਦਿਆਂ ’ਤੇ ਕੈਪਟਨ ਸਰਕਾਰ ਨੂੰ ਘੇਰਨ ਨਿਕਲੇ ਅਕਾਲੀ ਦਲ ਬਾਦਲ ਦੀ ਆਪਸੀ ਫੁੱਟ ਉਦੋਂ ਜੱਗ ਜ਼ਾਹਿਰ ਹੋ ਗਈ, ਜਦੋਂ ਸਿੱਧੂ ਅਤੇ ਰਾਣਾ ਧੜੇ ਵੱਲੋਂ ਅਲੱਗ-ਅਲੱਗ ਰੋਸ ਪ੍ਰਦਰਸ਼ਨ ਕੀਤੇ ਗਏ। ਸਰਕਲ ਪ੍ਰਧਾਨ ਦੀਪਕ ਰਾਣਾ ਅਤੇ ਸਥਾਨਕ ਨਗਰ ਪੰਚਾਇਤ ਦੇ ਸਾਬਕਾ ਉਪ ਪ੍ਰਧਾਨ ਸ੍ਰ.ਅਮਰਪਾਲ ਜੋਹਰ ਨੇ ਆਪਣੇ ਸਮਰਥਕਾਂ ਨਾਲ ਸਥਾਨਕ ਰਾਏ ਸਾਹਿਬ ਚੌਧਰੀ ਗਿਆਨ ਸਿੰਘ ਚੌਂਕ ਨਜ਼ਦੀਕ ਇਕੱਤਰਾ ਕੀਤੀ। ਜ਼ਿਲ੍ਹਾ ਪ੍ਰਧਾਨ (ਲੀਗਲ ਸੈੱਲ) ਐਡ.ਰਾਜਗੁਲਜਿੰਦਰ ਸਿੰਘ ਸਿੱਧੂ ਦੀ ਅਗਵਾਈ ‘ਚ ਸਮਰਥਕਾਂ ਨੇ ਸਥਾਨਕ ਤਹਿਸੀਲ ਕੰਪਲੈਕਸ ਵਿੱਚ ਧਰਨਾ ਦਿੱਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਪ੍ਰਧਾਨ ਮੰਤਰੀ ਵੱਲੋਂ ‘ਪਾਰਦਰਸ਼ੀ ਟੈਕਸ ਪ੍ਰਬੰਧ ਮੰਚ’ ਦੀ ਸ਼ੁਰੂਆਤ, ਫੇਸਲ...

ਪਾਇਲਟ ਨਾਲ ਮਿਲ ਕੇ ਗਹਿਲੋਤ ਅੱਜ ਹਾਸਲ ਕਰਨਗੇ ਭਰੋਸੇ ਦਾ ਵੋਟ

ਪਾਇਲਟ ਨਾਲ ਮਿਲ ਕੇ ਗਹਿਲੋਤ ਅੱਜ ਹਾਸਲ ਕਰਨਗੇ ਭਰੋਸੇ ਦਾ ਵੋਟ

ਭਾਜਪਾ ਨੇ ਬੇਭਰੋਸਗੀ ਮਤਾ ਲਿਆਉਣ ਦਾ ਕੀਤਾ ਐਲਾਨ; ਗਹਿਲੋਤ ਅਤੇ ਪਾਇਲਟ ਨ...

ਕਰੋਨਾ ਮਹਾਮਾਰੀ: ਰਾਹੁਲ ਦਾ ਮੋਦੀ ’ਤੇ ਤਨਜ਼

ਕਰੋਨਾ ਮਹਾਮਾਰੀ: ਰਾਹੁਲ ਦਾ ਮੋਦੀ ’ਤੇ ਤਨਜ਼

‘ਜੇ ਹੁਣ ਹਾਲਾਤ ਕਾਬੂ ਹੇਠ ਤਾਂ ਖਰਾਬ ਕਿਸ ਨੂੰ ਆਖਾਂਗੇ’

ਐੱਮਆਈ ਇੰਡੀਆ ਵਲੋਂ 2,500 ਸਮਾਰਟਫੋਨ ਦਾਨ ਦੇਣ ਦਾ ਐਲਾਨ

ਐੱਮਆਈ ਇੰਡੀਆ ਵਲੋਂ 2,500 ਸਮਾਰਟਫੋਨ ਦਾਨ ਦੇਣ ਦਾ ਐਲਾਨ

ਵਿਦਿਆਰਥੀਆਂ ਦੀ ਆਨਲਾਈਨ ਸਿੱਖਿਆ ਲਈ ਊਪਰਾਲਾ

ਸ਼ਹਿਰ

View All