DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅਕਾਲੀ ਦਲ ਵਾਰਿਸ ਦੇ ਵਫਦ ਵੱਲੋਂ ਇਆਲੀ ਨਾਲ ਮੁਲਾਕਾਤ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਤੋਂ ਮਨਪ੍ਰੀਤ ਸਿੰਘ ਇਆਲੀ ਵੱਲੋਂ ਅਸਤੀਫ਼ਾ ਦਿੱਤੇ ਜਾਣ ਤੋਂ ਬਾਅਦ ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ। ਇਸ ਨਾਲ ਪੰਜਾਬ ਦੀਆਂ ਅਕਾਲੀ ਸਫਾਂ ਵਿੱਚ ਨਵੀਂ ਹਲਚਲ...

  • fb
  • twitter
  • whatsapp
  • whatsapp
featured-img featured-img
ਮਨਪ੍ਰੀਤ ਸਿੰਘ ਇਆਲੀ ਨਾਲ ਮੁਲਾਕਾਤ ਕਰਦੇ ਹੋਏ ਤਰਸੇਮ ਸਿੰਘ।
Advertisement

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਤੋਂ ਮਨਪ੍ਰੀਤ ਸਿੰਘ ਇਆਲੀ ਵੱਲੋਂ ਅਸਤੀਫ਼ਾ ਦਿੱਤੇ ਜਾਣ ਤੋਂ ਬਾਅਦ ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ। ਇਸ ਨਾਲ ਪੰਜਾਬ ਦੀਆਂ ਅਕਾਲੀ ਸਫਾਂ ਵਿੱਚ ਨਵੀਂ ਹਲਚਲ ਸ਼ੁਰੂ ਹੋ ਗਈ ਹੈ।

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਸੁਨੇਹੇ ਤਹਿਤ ਤਰਸੇਮ ਸਿੰਘ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਟੀਮ ਨੇ ਮਨਪ੍ਰੀਤ ਸਿੰਘ ਇਯਾਲੀ ਦੇ ਗ੍ਰਹਿ ਵਿਖੇ ਉਨ੍ਹਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਹੈ। ਟੀਮ ਵੱਲੋਂ ਅੰਮ੍ਰਿਤਪਾਲ ਸਿੰਘ ਦਾ ਸੁਨੇਹਾ ਸਾਂਝਾ ਕੀਤਾ ਗਿਆ। ਉੱਚ-ਪੱਧਰੀ ਵਫ਼ਦ ਨੇ ਸ੍ਰੀ ਇਆਲੀ ਨੂੰ ਕਿਹਾ ਕਿ ਉਹ ਆਪਣੇ ਲੰਮੇ ਸਿਆਸੀ ਤਜਰਬੇ, ਪੰਥਕ ਸੋਚ ਅਤੇ ਲੋਕਾਂ ਵਿੱਚ ਬਣੇ ਵਿਸ਼ਵਾਸ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੋੜ ਕੇ ਪੰਥ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਅੱਗੇ ਆ ਕੇ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਪੰਥਕ ਤਾਕਤਾਂ ਦਾ ਇਕੱਠ ਹੋਣਾ ਬਹੁਤ ਜ਼ਰੂਰੀ ਹੈ ਅਤੇ ਇਸ ਵਿੱਚ ਹੀ ਪੰਥ ਤੇ ਪੰਜਾਬ ਦਾ ਅਸਲ ਭਲਾ ਹੈ।

Advertisement

ਇਸ ਮੁਲਾਕਾਤ ਬਾਰੇ ਤਰਸੇਮ ਸਿੰਘ ਨੇ ਆਖਿਆ ਕਿ ਮੌਜੂਦਾ ਹਾਲਾਤ ਨੂੰ ਦੇਖਦਿਆਂ ਸਾਰੀਆਂ ਪੰਥਕ ਅਤੇ ਧਾਰਮਿਕ ਸ਼ਕਤੀਆਂ ਦਾ ਇੱਕ ਮੰਚ ’ਤੇ ਇਕੱਠੇ ਹੋਣਾ ਬੇਹੱਦ ਜ਼ਰੂਰੀ ਹੈ, ਕਿਉਂਕਿ ਇਸ ਆਪਸੀ ਏਕਤਾ ਸਦਕਾ ਹੀ ਪੰਜਾਬ ਨੂੰ ਸਹੀ ਮਾਅਨਿਆਂ ਵਿੱਚ ਤਰੱਕੀ ਦੀ ਰਾਹ ’ਤੇ ਲਿਜਾਇਆ ਜਾ ਸਕਦਾ ਹੈ। ਮਨਪ੍ਰੀਤ ਸਿੰਘ ਇਆਲੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਵਿਚਾਰਧਾਰਾ ਦਾ ਸਮਰਥਨ ਕਰਦੇ ਰਹੇ ਹਨ।

Advertisement

Advertisement
×