ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਪਾਰਟੀ ਦੀ ਨੀਤੀਆਂ, ਸੰਘਰਸ਼ਾਂ ਅਤੇ ਪੰਜਾਬ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਲਈ ਪਾਰਟੀ ਦੇ ਬੁਲਾਰਿਆਂ ਦੀ ਨਿਯੁਕਤੀ ਕੀਤੀ ਗਈ ਹੈ। ਪ੍ਰੈੱਸ ਸਕੱਤਰ ਭਾਈ ਸ਼ਮਸ਼ੇਰ ਸਿੰਘ ਪੱਧਰੀ ਨੇ ਕਿਹਾ ਕਿ ਇਹ ਨਿਯੁਕਤੀਆਂ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਮੀਡੀਆ ਤੇ ਜਨਤਕ ਮੰਚਾਂ ’ਤੇ ਪਾਰਟੀ ਦਾ ਪੱਖ ਸਪਸ਼ਟਤਾ ਨਾਲ ਰੱਖਣ ਲਈ ਕੀਤੀਆਂ ਗਈਆਂ ਹਨ। ਪਾਰਟੀ ਦਾ ਮੰਨਣਾ ਹੈ ਕਿ ਨਿਯੁਕਤ ਬੁਲਾਰੇ ਪੰਜਾਬ ਦੇ ਸੰਵੇਦਨਸ਼ੀਲ ਮੁੱਦਿਆਂ, ਪੰਥਕ ਮਸਲਿਆਂ, ਲੋਕਤੰਤਰੀ ਅਧਿਕਾਰਾਂ ਅਤੇ ਸਰਬੱਤ ਦੇ ਭਲੇ ਦੀ ਸੋਚ ਨੂੰ ਨਿਡਰਤਾ ਨਾਲ ਪੇਸ਼ ਕਰਨਗੇ। ਉਨ੍ਹਾਂ ਦੱਸਿਆ ਕਿ ਪਾਰਟੀ ਵੱਲੋਂ ਨਿਯੁਕਤ ਕੀਤੇ ਗਏ ਬੁਲਾਰਿਆਂ ਵਿੱਚ ਜਸਕਰਨ ਸਿੰਘ ਕਾਹਨਸਿੰਘ ਵਾਲਾ, ਸੰਦੀਪ ਸਿੰਘ ਰੁਪਾਲੋਂ, ਸਤਨਾਮ ਕੌਰ, ਐਡਵੋਕੇਟ ਹਰਜੋਤ ਸਿੰਘ ਮਾਨ, ਐਡਵੋਕੇਟ ਇਮਾਨ ਸਿੰਘ ਖ਼ਾਰਾ, ਚਮਕੌਰ ਸਿੰਘ ਧੁੰਨ, ਪ੍ਰਿਥੀਪਾਲ ਸਿੰਘ ਬਟਾਲਾ, ਸੁਖਦੇਵ ਸਿੰਘ ਕਾਦੀਆਂ, ਦਲਜੀਤ ਸਿੰਘ ਜਵੰਦਾ, ਤੇਜਿੰਦਰ ਸਿੰਘ ਢਿੱਲੋਂ, ਭਾਈ ਨਵਤੇਜ ਸਿੰਘ ਛੱਜਲਵੱਡੀ, ਐਡਵੋਕੇਟ ਕਰਮਵੀਰ ਸਿੰਘ ਪੰਨੂ ਅਤੇ ਜਸਕਰਨ ਸਿੰਘ ਰਿਆੜ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਨਵੇਂ ਅਹੁਦੇਦਾਰ ਪਾਰਟੀ ਦੀ ਲੜਾਈ ਨੂੰ ਹੋਰ ਤੇਜ਼ੀ ਤੇ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣਗੇ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

