ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਅਕਾਲੀ ਆਗੂ ਘਰਾਂ ’ਚ ਨਜ਼ਰਬੰਦ

ਪੱਤਰ ਪ੍ਰੇਰਕ ਜਲੰਧਰ, 2 ਜੁਲਾਈ ਸਾਬਕਾ ਮੰਤਰੀ ਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਲਈ ਚੰਡੀਗੜ੍ਹ ਕੂਚ ਕਰਨ ਵਾਲੇ ਪਾਰਟੀ ਆਗੂਆਂ ਨੂੰ ਪੁਲੀਸ ਨੇ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ। ਅਕਾਲੀ ਦਲ ਦੇ...
Advertisement

ਪੱਤਰ ਪ੍ਰੇਰਕ

ਜਲੰਧਰ, 2 ਜੁਲਾਈ

Advertisement

ਸਾਬਕਾ ਮੰਤਰੀ ਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਲਈ ਚੰਡੀਗੜ੍ਹ ਕੂਚ ਕਰਨ ਵਾਲੇ ਪਾਰਟੀ ਆਗੂਆਂ ਨੂੰ ਪੁਲੀਸ ਨੇ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ। ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਮੰਨਣ ਨੂੰ ਥਾਣਾ ਡਿਵੀਜ਼ਨ ਨੰਬਰ ਅੱਠ ਦੀ ਪੁਲੀਸ ਨੇ ਸਵੇਰੇ 6 ਵਜੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ। ਇਸੇ ਦੌਰਾਨ ਜਦੋਂ ਪਾਰਟੀ ਦੇ ਹੋਰ ਆਗੂ ਉਨ੍ਹਾਂ ਦੇ ਘਰ ਪਹੁੰਚੇ ਤਾਂ ਪੁਲੀਸ ਨੇ ਉਨ੍ਹਾਂ ਨੂੰ ਵੀ ਉੱਥੇ ਹੀ ਨਜ਼ਰਬੰਦ ਕਰ ਲਿਆ। ਕਰੀਬ ਪੰਜ ਘੰਟਿਆਂ ਬਾਅਦ ਪੁਲੀਸ ਨੇ ਅਕਾਲੀ ਆਗੂਆਂ ਤੋਂ ਪਹਿਰਾ ਚੁੱਕਿਆ। ਜਥੇਦਾਰ ਕੁਲਵੰਤ ਸਿੰਘ ਮੰਨਣ ਨੇ ਪੁਲੀਸ ਦੀ ਇਸ ਕਾਰਵਾਈ ਦੀ ਆਲੋਚਨਾ ਕਰਦਿਆਂ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ ਹੈ।

Advertisement