ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਵਿੱਤਰ ਵੇਈਂ ਦੀ ਵਰ੍ਹੇਗੰਢ ਮਨਾਉਣ ਲਈ ਆਖੰਡ ਪਾਠ ਸ਼ੁਰੂ

ਸੰਤ ਸੀਚੇਵਾਲ ਵਾਟਰ ਸਪੋਰਟਸ ਸੈਂਟਰ ਵੱਲੋਂ ਬਣਾਇਆ ਜਾ ਰਿਹਾ ਹੈ ਜਿੰਮ
Advertisement

ਹਤਿੰਦਰ ਮਹਿਤਾ

ਜਲੰਧਰ, 14 ਜੁਲਾਈ

Advertisement

ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਪਵਿੱਤਰ ਵੇਈਂ ਦੀ ਕਾਰ ਸੇਵਾ ਦੀ 25ਵੀਂ ਵਰ੍ਹੇਗੰਢ ਨੂੰ ਰਸਮੀ ਤੌਰ ’ਤੇ ਮਨਾਉਣ ਲਈ ਨਿਰਮਲ ਕੁਟੀਆ ਵਿੱਚ ਅੱਜ ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਵਿਖੇ ਆਖੰਡ ਪਾਠ ਸਾਹਿਬ ਦੀ ਆਰੰਭਤਾ ਹੋ ਗਈ। ਪੰਜਾਬ ਦੇ ਵਾਤਾਵਰਣ ਵਿੱਚ ਨਿਰਣਾਇਕ ਭੂਮਿਕਾ ਨਿਭਾਉਣ ਵਾਲੀ ਬਾਬੇ ਨਾਨਕ ਦੀ ਵੇਈਂ ਦੇਸ਼ ਦੇ ਦੂਜੇ ਪਲੀਤ ਦਰਿਆਵਾਂ ਨੂੰ ਸਾਫ ਕਰਨ ਲਈ ਰਾਹ ਦਸੇਰਾ ਬਣ ਗਈ ਹੈ।

ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿੱਚ ਪਵਿੱਤਰ ਵੇਈਂ ਦੀ 25ਵੀਂ ਵਰ੍ਹੇਗੰਢ ਦੀ ਤਿਆਰੀਆਂ ਸੰਤ ਸੀਚੇਵਾਲ ਦੀ ਅਗਵਾਈ ਨਿਰੰਤਰ ਚੱਲ ਰਹੀਆਂ ਹਨ। ਸੰਗਤ ਵਿੱਚ ਇਸ ਇਤਿਹਾਸਕ ਵਰ੍ਹੇਗੰਢ ਬਾਰੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਕਿਉਂਕਿ ਇਹ ਕਾਰਸੇਵਾ ਦੀ 25ਵੀਂ (ਸਿਲਵਰ ਜੁਬਲੀ) ਵਰ੍ਹੇਗੰਢ ਹੈ। ਯਾਦ ਰਹੇ ਕਿ ਪਵਿੱਤਰ ਵੇਈਂ ਦੀ ਕਾਰ ਸੇਵਾ 16 ਜੁਲਾਈ 2000 ਨੂੰ ਸ਼ੁਰੂ ਕੀਤੀ ਗਈ ਸੀ। ਇਨ੍ਹਾਂ 25 ਸਾਲਾਂ ਦੇ ਲੰਮੇ ਅਰਸੇ ਦੌਰਾਨ ਬਹੁਤ ਸਾਰੀਆਂ ਇਤਿਹਾਸਕ ਘਟਨਾਵਾਂ ਵਾਪਰੀਆਂ ਹਨ ਜਿਹੜੀਆਂ ਕਿ ਯਾਦਗਾਰ ਬਣ ਗਈਆਂ ਹਨ।

ਉਧਰ ਅੱਜ ਪਵਿੱਤਰ ਵੇਈਂ ਦੀ ਕਾਰ ਸੇਵਾ ਦੇ ਸਿਲਵਰ ਜੁਬਲੀ ਸਮਾਗਮਾਂ ਵਿੱਚ ਆਉਣ ਵਾਲੀਆਂ ਸ਼ਖ਼ਸੀਅਤਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਐੱਸਐੱਸਪੀ ਗੌਰਵ ਤੂਰਾ ਅਤੇ ਐੱਸਪੀ ਗੁਰਪ੍ਰੀਤ ਸਿੰਘ ਸਮੇਤ ਹੋਰ ਅਫਸਰਾਂ ਨੇ ਪਵਿੱਤਰ ਵੇਈਂ ਦਾ ਦੌਰਾ ਕੀਤਾ। ਇਸ ਮੌਕੇ ਜ਼ਿਲ੍ਹਾ ਕਪੂਰਥਲਾ ਦੇ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸੰਤ ਸੀਚੇਵਾਲ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਪਵਿੱਤਰ ਵੇਈਂ ਦੀ ਕਾਰ ਸੇਵਾ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਅਤੇ ਇਸ ਦੌਰਾਨ ਆਈਆਂ ਚਣੌਤੀਆਂ ਨੂੰ ਵਿਸਥਾਰ ਨਾਲ ਦੱਸਿਆ।

15 ਜੁਲਾਈ ਨੂੰ ਪਵਿੱਤਰ ਵੇਈਂ ’ਤੇ ਕਵੀ ਅਤੇ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਵੇਈਂ ਦੀ ਕਾਰ ਸੇਵਾ ਦੌਰਾਨ ਆਈਆਂ ਚਣੌਤੀਆਂ ਬਾਬਤ ਵੀ ਚਰਚਾ ਕੀਤੀ ਜਾਵੇਗੀ।

Advertisement
Show comments