ਪੱਤਰ ਪ੍ਰੇਰਕ
ਹੁਸ਼ਿਆਰਪੁਰ, 5 ਅਗਸਤ
ਕੁੱਲ ਹਿੰਦ ਕਿਸਾਨ ਸਭਾ ਦੀ 40ਵੀਂ ਜ਼ਿਲ੍ਹਾ ਕਾਨਫ਼ਰੰਸ ਚੱਬੇਵਾਲ ਵਿੱਚ ਹੋਈ ਜਿਸ ਦੀ ਸ਼ੁਰੂਆਤ ਚੰਚਲ ਸਿੰਘ ਪਵਾਂ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਨਾਲ ਹੋਈ।
ਕਾਨਫਰੰਸ ਦੀ ਪ੍ਰਧਾਨਗੀ ਸਭਾ ਦੇ ਆਗੂ ਆਸ਼ਾ ਨੰਦ ਅਤੇ ਦਰਸ਼ਨ ਸਿੰਘ ਮੱਟੂ ਨੇ ਕੀਤੀ। ਕਿਸਾਨ ਸਭਾ ਦੀ ਵਰਕਿੰਗ ਕਮੇਟੀ ਦੇ ਮੈਂਬਰ ਸੁਖਵਿੰਦਰ ਸਿੰਘ ਸੇਖੋਂ ਨੇ ਸਭਾ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ। ਕੇਂਦਰ ਸਰਕਾਰ ’ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਰਾਜ ਅੰਦਰ ਕਾਰਪੋਰੇਟ ਤੇ ਫਿਰਕੂ ਸ਼ਕਤੀਆਂ ਦਾ ਗੱਠਜੋੜ ਦੇਸ਼ ਲਈ ਖਤਰੇ ਦੀ ਘੰਟੀ ਹੈ। ਕਾਮਰੇਡ ਗੁਰਨੇਕ ਸਿੰਘ ਭੱਜਲ ਨੇ ਪਿਛਲੇ ਸਮੇਂ ਦੀ ਰਿਪੋਰਟ ਪੇਸ਼ ਕੀਤੀ ਜਿਸ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ।
ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਪੰਜਾਬ ਦੇ ਮੀਤ ਪ੍ਰਧਾਨ ਗੁਰਮੇਸ਼ ਸਿੰਘ ਨੇ ਭਰਾਤਰੀ ਸੰਦੇਸ਼ ਦਿੱਤਾ। ਸੁਖਵਿੰਦਰ ਸਿੰਘ ਸੇਖੋਂ ਵਲੋਂ 25 ਮੈਂਬਰੀ ਜ਼ਿਲ੍ਹਾ ਵਰਕਿੰਗ ਕਮੇਟੀ ਦਾ ਪੈਨਲ ਪੇਸ਼ ਕੀਤਾ ਗਿਆ ਜਿਸ ਨੂੰ ਸਰਬਸੰਮਤੀ ਨਾਲ ਪ੍ਰਵਾਨ ਕੀਤਾ ਗਿਆ।