ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਭਰਾ ਅਤੇ ਅਜਨਾਲਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਸਰਗਰਮ ਆਗੂ ਸੁਖਜਿੰਦਰ ਸਿੰਘ ਸੁੱਖ ਔਜਲਾ ਨੇ ਆਪਣੀ ਜਨ ਸੰਪਰਕ ਮੁਹਿੰਮ ਤਹਿਤ ਪਿੰਡ ਧਾਰੀਵਾਲ ਕਲੇਰ ਦਾ ਦੌਰਾ ਕੀਤਾ। ਉਨ੍ਹਾਂ ਪਿੰਡ ਵਾਸੀਆਂ ਨਾਲ ਇਕੱਤਰਤਾ ਕਰਕੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ।
ਸੁੱਖ ਔਜਲਾ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਪਿੰਡਾਂ ਦਾ ਸਰਬਪੱਖੀ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸੜਕਾਂ, ਗਲੀਆਂ, ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਉੱਤੇ ਹੱਲ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਪੰਜਾਬ ਅਤੇ ਇਲਾਕੇ ਦੇ ਮੁੱਦੇ ਸੰਸਦ ਵਿੱਚ ਮਜ਼ਬੂਤੀ ਨਾਲ ਉਠਾ ਰਹੇ ਹਨ, ਜਦਕਿ ਉਹ ਖੁਦ ਜ਼ਮੀਨੀ ਪੱਧਰ ਉੱਤੇ ਲੋਕਾਂ ਵਿੱਚ ਰਹਿ ਕੇ ਸਮੱਸਿਆਵਾਂ ਹੱਲ ਕਰਵਾਉਣ ਲਈ ਵਚਨਬੱਧ ਹਨ। ਜ਼ਿਕਰਯੋਗ ਹੈ ਕਿ ਸੁੱਖ ਔਜਲਾ ਦੀ ਇਸ ਮੁਹਿੰਮ ਨੂੰ ਪਿੰਡਾਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

