ਅਮਨਦੀਪ ਨੇ ਦੌੜ ਮੁਕਾਬਲੇ ’ਚ ਸੋਨਾ ਜਿੱਤਿਆ
ਇਥੇ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਫਾਰ ਵਿਮੈਨ ਦਸੂਹਾ ਦੀ ਖਿਡਾਰਨ ਅਮਨਦੀਪ ਕੌਰ ਨੇ ਵਰਲਡ ਅਥਲੈਟਿਕਸ ਵਿੱਚ ਗੋਲਡ ਮੈਡਲ ਜਿੱਤਿਆ ਹੈ। ਪ੍ਰਿੰਸੀਪਲ ਡਾ. ਵਰਿੰਦਰ ਕੌਰ ਨੇ ਦੱਸਿਆ ਕਿ ਉੜੀਸਾ ਵਿੱਚ ਹੋਈ ਵਰਲਡ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਕਾਲਜ ਦੀ ਖਿਡਾਰਨ ਅਮਨਦੀਪ ਕੌਰ...
Advertisement
ਇਥੇ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਫਾਰ ਵਿਮੈਨ ਦਸੂਹਾ ਦੀ ਖਿਡਾਰਨ ਅਮਨਦੀਪ ਕੌਰ ਨੇ ਵਰਲਡ ਅਥਲੈਟਿਕਸ ਵਿੱਚ ਗੋਲਡ ਮੈਡਲ ਜਿੱਤਿਆ ਹੈ। ਪ੍ਰਿੰਸੀਪਲ ਡਾ. ਵਰਿੰਦਰ ਕੌਰ ਨੇ ਦੱਸਿਆ ਕਿ ਉੜੀਸਾ ਵਿੱਚ ਹੋਈ ਵਰਲਡ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਕਾਲਜ ਦੀ ਖਿਡਾਰਨ ਅਮਨਦੀਪ ਕੌਰ ਨੇ 800 ਮੀਟਰ ਦੌੜ ਮੁਕਾਬਲਿਆਂ ਵਿੱਚ ਗੋਲਡ ਮੈਡਲ ਅਤੇ 1500 ਮੀਟਰ ਵਿੱਚ ਬਰਾਊਂਜ ਮੈਡਲ ਹਾਸਲ ਕੀਤਾ ਹੈ। ਕਮੇਟੀ ਦੇ ਪ੍ਰਧਾਨ ਜਸਵੀਰ ਸਿੰਘ ਰੰਧਾਵਾ, ਉਪ ਪ੍ਰਧਾਨ ਅਜਮੇਰਪਾਲ ਸਿੰਘ ਘੁੰਮਣ, ਮੈਨੇਜਰ ਗੁੁਰਪ੍ਰੀਤ ਸਿੰਘ ਚੀਮਾ, ਉਪ ਮੈਨੇਜਰ ਦੀਪਗਗਨ ਸਿੰਘ ਗਿੱਲ, ਸਕੱਤਰ ਭੁੁਪਿੰਦਰ ਸਿੰਘ ਰੰਧਾਵਾ, ਉਪ ਸਕੱਤਰ ਮਹਿੰਦਰ ਸਿੰਘ, ਪ੍ਰਿੰਸੀਪਲ ਡਾ. ਵਰਿੰਦਰ ਕੌਰ, ਡੀਨ ਡਾ. ਰਪਿੰਦਰ ਕੌਰ ਰੰਧਾਵਾ, ਵਾਈਸ ਪ੍ਰਿੰਸੀਪਲ ਜੋਤੀ ਸੈਣੀ ਅਤੇ ਸਮੂਹ ਸਟਾਫ਼ ਨੇ ਖਿਡਾਰਨ ਨੂੰ ਵਧਾਈ ਦਿੱਤੀ।
Advertisement
Advertisement