ਜੰਡਿਆਲਾ ਗੁਰੂ(ਸਿਮਰਤਪਾਲ ਸਿੰਘ ਬੇਦੀ): ਅੱਜ ਇੱਥੋਂ ਨਜ਼ਦੀਕੀ ਪਿੰਡ ਦੇਵੀਦਾਸ ਪੁਰਾ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੰਮ੍ਰਿਤਸਰ ਦਿੱਲੀ ਮੁੱਖ ਰੇਲ ਮਾਰਗ ਜਾਮ ਕੀਤਾ ਗਿਆ। ਇਸ ਸਬੰਧੀ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਨੇ ਕਿਹਾ ਅੱਜ ਦਾ ਰੇਲ ਰੋਕੋ ਮੋਦੀ ਸਰਕਾਰ ਦੀਆਂ ਜੜ੍ਹਾਂ ਪੁਟੇਗਾ। ਉਨ੍ਹਾਂ ਕਿਹਾ ਮੋਦੀ ਸਰਕਾਰ ਅੰਦੋਲਨ ਨੂੰ ਬਦਨਾਮ ਕਰਨ ਲਈ ਸਿੰਘੁ ਬਾਰਡਰ ’ਤੇ ਵਾਪਰੀ ਘਟਨਾ ਉੱਤੇ ਰਾਜਨੀਤੀ ਕਰ ਰਹੀ ਹੈ। ਰੇਲ ਰੋਕੋ ਅੰਦੋਲਨ ਨੂੰ ਸੰਬੋਧਨ ਕਰਦਿਆਂ ਰਣਜੀਤ ਸਿੰਘ ਕਲੇਰਬਾਲਾ, ਜਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ ਨੇ ਮੋਦੀ ਸਰਕਾਰ ਤਿੰਨ ਕਾਲੇ ਕਾਨੂੰਨ ਲਾਗੂ ਕਰ ਕੇ ਦੇਸ਼ ਨੂੰ ਪੂਰੀ ਤਰ੍ਹਾਂ ਕਾਰਪੋਰੇਟ ਘਰਾਣਿਆਂ ਦੇ ਹੱਥ ਵਿਚ ਦੇਣਾ ਚਾਹੁੰਦੀ ਹੈ, ਜਿਸ ਨਾਲ ਮਹਿੰਗਾਈ ਸਿਖਰਾਂ ’ਤੇ ਪਹੁੰਚ ਜਾਵੇਗੀ। ਇਸ ਮੌਕੇ ਜਰਮਨਜੀਤ ਸਿੰਘ ਬੰਡਾਲਾ, ਸਕੱਤਰ ਸਿੰਘ ਕੋਟਲਾ, ਡਾ:ਕੰਵਰਦਲੀਪ ਸਿੰਘ, ਗੁਰਲਾਲ ਸਿੰਘ ਮਾਨ, ਬਾਜ ਸਿੰਘ ਸਾਰੰਗੜਾ, ਬਲਦੇਵ ਸਿੰਘ, ਲਖਵਿੰਦਰ ਸਿੰਘ ਡਾਲਾ, ਗੁਰਦੇਵ ਸਿੰਘ ਗੱਗੋਮਾਹਲ, ਕੁਲਵੰਤ ਸਿੰਘ ਰਜਾਤਾਲ, ਰਾਜ ਸਿੰਘ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।
ਕੈਪਸ਼ਨ:-ਦੇਵੀਦਾਸਪੁਰ ਰੇਲਵੇ ਸਟੇਸ਼ਨ ‘ਤੇ ਧਰਨਾ ਦਿੰਦੀਆਂ ਕਿਸਾਨ ਬੀਬੀਆਂ।-ਫੋਟੋ:ਬੇਦੀ