ਮਹਿੰਗਾਈ ਅਤੇ ਕਾਰਪੋਰੇਟ ਪੱਖੀ ਨੀਤੀਆਂ ਦੇ ਵਿਰੋਧ ਵਿੱਚ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ ਐੱਮ ਪੀ ਆਈ) ਦੇ ਸੂਬਾਈ ਸੱਦੇ ’ਤੇ ਅੱਜ ਜਮਹੂਰੀ ਕਿਸਾਨ ਸਭਾ ਦੇ ਆਗੂਆਂ ਨੇ ਅਜਨਾਲਾ-ਫਤਿਹਗੜ੍ਹ ਚੂੜੀਆਂ ਰੋਡ ’ਤੇ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ। ਇਸ ਦੌਰਾਨ ਗੁੱਸੇ ਵਿੱਚ ਆਏ ਕਿਸਾਨਾਂ ਨੇ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ। ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਸਭਾ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਤੇ ਵੱਡੇ ਵਪਾਰੀਆਂ ਨੂੰ ਫ਼ਾਇਦਾ ਪਹੁੰਚਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਜੰਗ ਅਤੇ ਹੋਰ ਝੂਠੇ ਬਹਾਨੇ ਬਣਾ ਕੇ ਖੰਡ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ, ਤਾਂ ਜੋ ਵੱਡੇ ਵਪਾਰੀਆਂ ਨੂੰ ਮਨਮਰਜ਼ੀ ਦੇ ਰੇਟ ਵਸੂਲਣ ਦੀ ਖੁੱਲ੍ਹ ਮਿਲ ਸਕੇ, ਜਦਕਿ ਅਸਲੀਅਤ ਬਿਲਕੁਲ ਵੱਖਰੀ ਹੈ। ਖੰਡ ਦੀ ਕੀਮਤ ਦਾ ਅਸਲ ਗਣਿਤ ਸਮਝਾਉਂਦਿਆਂ ਡਾ. ਅਜਨਾਲਾ ਨੇ ਦੱਸਿਆ ਕਿ ਇੱਕ ਕੁਇੰਟਲ ਗੰਨੇ ਵਿੱਚੋਂ 10 ਕਿੱਲੋ ਖੰਡ ਅਤੇ 5 ਕਿੱਲੋ ਸੀਰਾ ਨਿਕਲਦਾ ਹੈ, ਜਿਸ ਤੋਂ ਚਾਰ ਬੋਤਲਾਂ ਵਧੀਆ ਸ਼ਰਾਬ ਬਣਦੀ ਹੈ। ਇਸ ਤੋਂ ਇਲਾਵਾ 30-32 ਕਿੱਲੋ ਚੂਰਾ ਅਤੇ 4-5 ਕਿੱਲੋ ਮੱਡ ਬਣਦਾ ਹੈ। ਉਨ੍ਹਾਂ ਦੱਸਿਆ ਕਿ ਬਾਜ਼ਾਰ ਵਿੱਚ ਇਨ੍ਹਾਂ ਸਾਰੀਆਂ ਵਸਤਾਂ ਦੀ ਕੁੱਲ ਕੀਮਤ ਲਗਪਗ ਚਾਰ ਹਜ਼ਾਰ ਰੁਪਏ ਬਣਦੀ ਹੈ, ਪਰ ਇਸ ਦੇ ਉਲਟ ਕੇਂਦਰ ਨੇ ਗੰਨੇ ਦੀ ਕੀਮਤ ਮਹਿਜ਼ 356 ਰੁਪਏ ਅਤੇ ਪੰਜਾਬ ਸਰਕਾਰ ਨੇ 415 ਰੁਪਏ ਪ੍ਰਤੀ ਕੁਇੰਟਲ ਤੈਅ ਕੀਤੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇ ਸਰਕਾਰਾਂ ਲੋਕਾਂ ਨਾਲ ਇਨਸਾਫ਼ ਕਰਨ ਤਾਂ ਖੰਡ ਸਿਰਫ਼ 30 ਰੁਪਏ ਪ੍ਰਤੀ ਕਿੱਲੋ ਦਿੱਤੀ ਜਾ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਹਿੰਗਾਈ ਅਤੇ ਕਾਲਾਬਜ਼ਾਰੀ ਖ਼ਿਲਾਫ਼ ਲਾਮਬੰਦ ਹੋਣ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

