ਪੰਜਾਬੀਆਂ ਤੇ ਪਰਵਾਸੀਆਂ ਨੂੰ ਸਾਂਝ ਨੂੰ ਪਕੇਰਾ ਕਰਨ ਦਾ ਸੱਦਾ
ਏਕਤਾ ਮਾਰਚ ਤੋਂ ਪਹਿਲਾਂ ਸਥਾਨਕ ਬੱਸ ਅੱਡੇ ’ਤੇ ਰੈਲੀ ਕੀਤੀ ਗਈ ਜਿਸ ਵਿੱਚ ਲੋਕਾਂ ਨੇ ਭਰਵੀਂ ਸ਼ਮੂਲੀਅਤ ਕੀਤੀ। ਸਭ ਤੋਂ ਪਹਿਲਾਂ ਬੱਚੇ ਹਰਵੀਰ ਸਿੰਘ ਨੂੰ ਦੋ ਮਿੰਟ ਦਾ ਮੌਨ ਧਾਰਕੇ ਸ਼ਰਧਾਂਜਲੀ ਦਿੱਤੀ ਗਈ। ਰੈਲੀ ਨੂੰ ਇਫਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਪਰਵਾਸੀ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਰਵੀਨ ਕੁਮਾਰ ਨਿਰਾਲਾ, ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਸਕੱਤਰ ਜਸਬੀਰ ਦੀਪ, ਡਾਕਟਰ ਅੰਬੇਡਕਰ ਐਜੂਕੇਸ਼ਨਲ ਵੈਲਫੇਅਰ ਟਰੱਸਟ ਨਵਾਂਸ਼ਹਿਰ ਦੇ ਪ੍ਰਧਾਨ ਸਤੀਸ਼ ਕੁਮਾਰ ਲਾਲ,ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ, ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ, ਜਮਹੂਰੀ ਕਿਸਾਨ ਸਭਾ ਦੇ ਆਗੂ ਕੁਲਦੀਪ ਸਿੰਘ ਦੌੜਕਾ, ਆਲ ਇੰਡੀਆ ਕਿਸਾਨ ਸਭਾ ਦੇ ਆਗੂ ਚਰਨਜੀਤ ਸਿੰਘ ਦੌਲਤ ਪੁਰ,ਕੌਮੀ ਕਿਸਾਨ ਯੂਨੀਅਨ ਦੇ ਆਗੂ ਨਿਰਮਲ ਸਿੰਘ ਔਜਲਾ, ਉਸਾਰੀ ਮਿਸਤਰੀ ਮਜਦੂਰ ਯੂਨੀਅਨ ਦੇ ਆਗੂ ਸ਼ਿਵ ਨੰਦਨ,ਕੰਢੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮਹਾਂ ਸਿੰਘ ਰੌੜੀ, ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਆਗੂ ਹਰੀ ਰਾਮ ਰਸੂਲਪੁਰੀ ਅਤੇ ਢਾਡੀ ਗੁਰਦੀਪ ਸਿੰਘ ਉੜਾਪੜ ਨੇ ਸੰਬੋਧਨ ਕੀਤਾ। ਆਗੂਆਂ ਕੁਝ ਧਿਰਾਂ ਵੱਲੋਂ ਸਿਰਜੇ ਜਾ ਰਹੇ ਪੰਜਾਬੀ ਬਨਾਮ ਪਰਵਾਸੀ ਬਿਰਤਾਂਤ ਦੀ ਨਿੰਦਾ ਕਰਦਿਆਂ ਲੋਕਾਂ ਨੂੰ ਨਫਰਤੀ ਤਾਕਤਾਂ ਤੋਂ ਸੁਚੇਤ ਰਹਿਣ ਦਾ ਸੱਦਾ ਦਿੱਤਾ ਹੈ। ਆਗੂਆਂ ਆਖਿਆ ਕਿ ਕਿਸੇ ਵੀ ਅਪਰਾਧੀ ਨੂੰ ਕੀਤੇ ਅਪਰਾਧ ਦੀ ਸਜ਼ਾ ਜ਼ਰੂਰ ਮਿਲਣੀ ਚਾਹੀਦੀ ਹੈ ਪਰ ਇਕ ਅਪਰਾਧੀ ਵੱਲੋਂ ਕੀਤੇ ਗਏ ਅਪਰਾਧ ਦੇ ਬਦਲੇ ਕਿਸੇ ਵੀ ਸਮੁੱਚੇ ਭਾਈਚਾਰੇ ਨੂੰ ਸਜ਼ਾ ਨਹੀਂ ਦਿੱਤੀ ਜਾ ਸਕਦੀ।