Anandgarh Sarpanch Murder Case: ਸਰਪੰਚ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਲਈ ਧਰਨਾ
ਪਿੰਡ ਆਨੰਦਗੜ੍ਹ ਦੇ ਸਰਪੰਚ ਸਤਪਾਲ ਦੇ ਕਤਲ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਅੱਜ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਸਦਰ ਥਾਣੇ ਦੇ ਬਾਹਰ ਕਈ ਘੰਟੇ ਧਰਨਾ ਦਿੱਤਾ। ਉਨ੍ਹਾਂ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਫਰਾਰ ਚੱਲ ਰਹੇ ਦੋ ਮੁਲਜ਼ਮਾਂ ਨੂੰ ਤੁਰੰਤ...
ਪਿੰਡ ਆਨੰਦਗੜ੍ਹ ਦੇ ਸਰਪੰਚ ਸਤਪਾਲ ਦੇ ਕਤਲ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਅੱਜ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਸਦਰ ਥਾਣੇ ਦੇ ਬਾਹਰ ਕਈ ਘੰਟੇ ਧਰਨਾ ਦਿੱਤਾ। ਉਨ੍ਹਾਂ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਫਰਾਰ ਚੱਲ ਰਹੇ ਦੋ ਮੁਲਜ਼ਮਾਂ ਨੂੰ ਤੁਰੰਤ ਕਾਬੂ ਕੀਤਾ ਜਾਵੇ ਅਤੇ ਐਲਾਨ ਕੀਤਾ ਕਿ ਜਦੋਂ ਤੱਕ ਉਹ ਫੜੇ ਨਹੀਂ ਜਾਂਦੇ, ਲਾਸ਼ ਦਾ ਸਸਕਾਰ ਨਹੀਂ ਕੀਤਾ ਜਾਵੇਗਾ।
ਮੰਗਲਵਾਰ ਨੂੰ ਕੁਝ ਵਿਅਕਤੀਆਂ ਨੇ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਸੀ ਅਤੇ ਉਨ੍ਹਾਂ ਉੱਤੇ ਗੱਡੀ ਵੀ ਚੜ੍ਹਾ ਦਿੱਤੀ ਸੀ। ਸਰਪੰਚ ਦੇ ਪੁੱਤਰ ਰਾਹੁਲ ਨੇ ਦੱਸਿਆ ਕਿ ਜਦੋਂ ਉਹ ਆਪਣੇ ਪਿਤਾ ਨੂੰ ਹਸਪਤਾਲ ਲਿਜਾ ਰਿਹਾ ਸੀ ਤਾਂ ਹਮਲਾਵਰਾਂ ਨੇ ਉਨ੍ਹਾਂ ਦਾ ਪਿੱਛਾ ਕਰਕੇ ਮੁੜ ਵਾਰ ਕੀਤੇ। ਜਾਨ ਬਚਾਉਣ ਲਈ ਉਨ੍ਹਾਂ ਨੂੰ ਹਸਪਤਾਲ ਦੀ ਥਾਂ ਥਾਣੇ ਜਾਣਾ ਪਿਆ, ਜਿਸ ਦੌਰਾਨ ਸਰਪੰਚ ਨੇ ਦਮ ਤੋੜ ਦਿੱਤਾ। ਰਾਹੁਲ ਨੇ ਦੋਸ਼ ਲਾਇਆ ਕਿ ਪੁਲੀਸ ਜਾਣ-ਬੁੱਝ ਕੇ ਫਰਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ।
ਧਰਨਾਕਾਰੀਆਂ ਨੂੰ ਮਨਾਉਣ ਲਈ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਅਤੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਪੁੱਜੇ, ਪਰ ਲੋਕ ਆਪਣੀ ਮੰਗ ਉੱਤੇ ਅੜੇ ਰਹੇ। ਸ਼ਾਮ ਤੱਕ ਗ੍ਰਿਫ਼ਤਾਰੀਆਂ ਨਾ ਹੋਣ ਉੱਤੇ ਧਰਨਾਕਾਰੀਆਂ ਨੇ ਚੰਡੀਗੜ੍ਹ ਬਾਈਪਾਸ ਉੱਤੇ ਜਾਮ ਲਗਾ ਦਿੱਤਾ। ਐੱਸ ਐੱਸ ਪੀ ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ ਪੁਲੀਸ ਮੁਲਜ਼ਮਾਂ ਦੀ ਭਾਲ ਵਿੱਚ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ।

