ਪੱਤਰ ਪ੍ਰੇਰਕ
ਨਵਾਂਸ਼ਹਿਰ, 22 ਦਸੰਬਰ
ਹਲਕਾ ਵਿਧਾਇਕ ਅੰਗਦ ਸਿੰਘ ਵਲੋਂ ਅੱਜ ਪਿੰਡ ਕੁਲਾਮ ਵਿੱਚ ਪੰਜਾਬ ਸਰਕਾਰ ਵਲੋਂ ਬੇਜ਼ਮੀਨੇ ਮਜ਼ਦੂਰਾਂ ਲਈ ਆਰੰਭ ਕੀਤੀ ਗਈ ਕਰਜ਼ਾ ਮੁਆਫੀ ਸਕੀਮ ਦੀ ਬਹੁਮੰਤਵੀ ਸਹਿਕਾਰੀ ਸਭਾ ਚੂਹੜਪੁਰ ਦੇ ਅਧੀਨ ਆਉਂਦੇ ਪਿੰਡਾਂ ਕੁਲਾਮ, ਦੁਰਗਾਪੁਰ ਅਤੇ ਚੂਹੜਪੁਰ ਵਿੱਚ 776 ਲਾਭਪਾਤਰੀਆਂ ਨੂੰ 165.48 ਲੱਖ ਦੇ ਚੈੱਕ ਤਕਸੀਮ ਕੀਤੇ ਗਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਆਪਣੇ ਵਾਅਦੇ ਮੁਤਾਬਿਕ ਬੇਜ਼ਮੀਨੇ ਮਜ਼ਦੂਰਾਂ ਦਾ ਕਰਜ਼ਾ ਮੁਆਫ ਕਰ ਕੇ ਮਜ਼ਦੂਰਾਂ ਨੂੰ ਰਾਹਤ ਦਿੱਤੀ ਹੈ। ਇਸ ਮੌਕੇ ਅੰਗਦ ਸਿੰਘ ਨੇ ਨੌਜਵਾਨਾਂ ਨੂੰ ਜਿਮ ਦਾ ਸਾਮਾਨ ਅਤੇ ਖੇਡ ਕਿੱਟਾਂ ਤਕਸੀਮ ਕੀਤੀਆਂ। ਹਲਕਾ ਵਿਧਾਇਕ ਨੇ ਕਿਹਾ ਕਿ ਸਰਕਾਰ ਵਲੋਂ ਨੌਜਵਾਨਾਂ ਨੂੰ ਤੰਦਰੁਸਤ ਰੱਖ ਕੇ ਖੇਡਾਂ ਵੱਲ ਪ੍ਰੇਰਿਤ ਕਰਨਾ ਹੈ ਤਾਂ ਜੋ ਕਿ ਉਹ ਆਪਣੇ ਦੇਸ਼ ਦਾ ਨਾਮ ਪੂਰੀ ਦੁਨੀਆ ਵਿੱਚ ਰੌਸ਼ਨ ਕਰ ਸਕਣ। ਇਸ ਮੌਕੇ ਪਿੰਡ ਕੁਲਾਮ ਦੇ ਸਰਪੰਚ ਸੁਖਜੀਤ ਕੌਰ, ਕੁਲਵੀਰ ਸਿੰਘ ਚੂਹੜਪੁਰ, ਚੇਅਰਮੈਨ ਚਮਨ ਭਾਨਮਜਾਰਾ, ਅਵਤਾਰ ਸਿੰਘ ਭੁੱਲਰ, ਜਸਵੀਰ ਸਿੰਘ ਪ੍ਰਧਾਨ ਸੋਸਾਇਟੀ ਕੁਲਾਮ, ਅਜੈਬ ਸਿੰਘ, ਗੁਰਸੇਵਕ ਸਿੰਘ ਤੇ ਬਲਦੇਵ ਸਿੰਘ ਵਾਈਸ ਚੇਅਰਮੈਨ ਬੰਗਾ ਹਾਜ਼ਰ ਸਨ।