ਪੱਤਰ ਪ੍ਰੇਰਕ
ਸ਼ਾਹਕੋਟ, 20 ਸਤੰਬਰ
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਬਲਾਕ ਕਮੇਟੀ ਸ਼ਾਹਕੋਟ ਨੇ ਪ੍ਰਧਾਨ ਜਸਵਿੰਦਰ ਕੌਰ ਦੀ ਅਗਵਾਈ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਤਹਿਸੀਲ ਕੰਪਲੈਕਸ ਵਿਚ ਧਰਨਾ ਲਾ ਕੇ ਮੁੱਖ ਮੰਤਰੀ ਪੰਜਾਬ ਦੇ ਨਾਂ ਐਸ.ਡੀ.ਐਮ ਨੂੰ ਮੰਗ ਪੱਤਰ ਦਿੱਤਾ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸਤਵੰਤ ਕੌਰ ਨੇ ਕਿਹਾ ਕਿ 28 ਲੱਖ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪਿਛਲੇ 45 ਸਾਲਾਂ ਤੋਂ ਨਿਗੂਣੇ ਮਾਣ ਭੱਤੇ ’ਤੇ ਕੰਮ ਕਰ ਰਹੀਆ ਹਨ। ਸਰਕਾਰਾਂ ਦੇ ਮੁਲਾਜ਼ਮ ਵਿਰੋਧੀ ਫੈਸਲਿਆਂ ਨੇ ਆਂਗਣਵਾੜੀ ਕੇਂਦਰਾਂ ਨੂੰ ਉਜਾੜ ਕੇ ਰੱਖ ਦਿੱਤਾ ਹੈ।