Anganwadi Workers Protest: ਆਂਗਣਵਾੜੀ ਵਰਕਰਾਂ ਵੱਲੋਂ ਵਾਧੂ ਡਿਊਟੀਆਂ ਦਾ ਵਿਰੋਧ
ਰਾਸ਼ਨ ਕਾਰਡਾਂ ਦੀ ਪੜਤਾਲ ਅਤੇ ਘਰ-ਘਰ ਜਾ ਕੇ ਸਰਵੇਖਣ ਕਰਨ ਦੀਆਂ ਵਾਧੂ ਡਿਊਟੀਆਂ ਲਾਉਣ ਦਾ ਸਖ਼ਤ ਵਿਰੋਧ ਕਰਦਿਆਂ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਪਠਾਨਕੋਟ ਨੇ ਅੱਜ ਇੱਥੇ ਐੱਸ ਡੀ ਐੱਮ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਆਸ਼ਾ...
ਰਾਸ਼ਨ ਕਾਰਡਾਂ ਦੀ ਪੜਤਾਲ ਅਤੇ ਘਰ-ਘਰ ਜਾ ਕੇ ਸਰਵੇਖਣ ਕਰਨ ਦੀਆਂ ਵਾਧੂ ਡਿਊਟੀਆਂ ਲਾਉਣ ਦਾ ਸਖ਼ਤ ਵਿਰੋਧ ਕਰਦਿਆਂ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਪਠਾਨਕੋਟ ਨੇ ਅੱਜ ਇੱਥੇ ਐੱਸ ਡੀ ਐੱਮ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਆਸ਼ਾ ਰਾਣੀ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਉੱਤੇ ਪਹਿਲਾਂ ਹੀ ਆਪਣੇ ਵਿਭਾਗ ਦੇ ਕੰਮਾਂ ਦਾ ਭਾਰੀ ਬੋਝ ਹੈ, ਕਿਉਂਕਿ ਸਾਰਾ ਕੰਮ ਔਨਲਾਈਨ ਕਰਨਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਡਾਇਰੈਕਟਰ ਵੱਲੋਂ ਵੀ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪਹਿਲਾਂ ਹੀ ਪੱਤਰ ਜਾਰੀ ਕੀਤਾ ਹੋਇਆ ਹੈ ਕਿ ਆਂਗਣਵਾੜੀ ਵਰਕਰਾਂ ਤੋਂ ਹੋਰ ਵਿਭਾਗਾਂ ਦੇ ਕੰਮ ਨਾ ਲਏ ਜਾਣ ਤਾਂ ਜੋ ਉਨ੍ਹਾਂ ਦੇ ਆਪਣੇ ਵਿਭਾਗੀ ਕੰਮਾਂ ਵਿੱਚ ਕੋਈ ਰੁਕਾਵਟ ਨਾ ਪਵੇ।
ਆਗੂਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਰਾਸ਼ਨ ਕਾਰਡਾਂ ਦੀ ਪੜਤਾਲ ਲਈ ਲਾਈਆਂ ਗਈਆਂ ਡਿਊਟੀਆਂ ਤੁਰੰਤ ਰੱਦ ਕੀਤੀਆਂ ਜਾਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਇਹ ਡਿਊਟੀਆਂ ਨਾ ਕੱਟੀਆਂ ਗਈਆਂ ਤਾਂ ਉਹ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੀਆਂ। ਮੰਗ ਪੱਤਰ ਦੇਣ ਮੌਕੇ ਬਲਾਕ ਪਠਾਨਕੋਟ, ਨਰੋਟ ਜੈਮਲ ਸਿੰਘ, ਸੁਜਾਨਪੁਰ ਅਤੇ ਬਮਿਆਲ ਦੀਆਂ ਆਗੂ ਨਰੇਸ਼ ਕੁਮਾਰੀ, ਰਸ਼ਮੀ, ਮੰਜੂ ਬਾਲਾ, ਸੰਤੋਸ਼ ਕੁਮਾਰੀ, ਸੋਨਿਕਾ ਸੈਣੀ, ਸੁਨੀਤਾ ਚੌਹਾਨ, ਮਮਤਾ ਰਾਣੀ ਅਤੇ ਲਖਵਿੰਦਰ ਕੌਰ ਸਮੇਤ ਕਈ ਵਰਕਰ ਹਾਜ਼ਰ ਸਨ।

