ਆਂਗਣਵਾੜੀ ਵਰਕਰਾਂ ਨੇ C D P O ਨੂੰ ਮੰਗ ਪੱਤਰ ਸੌਂਪਿਆ
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਭੋਗਪੁਰ ਦੀ ਮੀਟਿੰਗ ਪ੍ਰਧਾਨ ਸਤਵੰਤ ਕੌਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਜੇ ਸਰਕਾਰ ਨੇ ਆਂਗਣਵਾੜੀ ਵਰਕਰ ਤੋਂ ਮਾਵਾਂ ਧੀਆਂ ਸਤਿਕਾਰਯੋਗ ਸਕੀਮ ਵਿੱਚ ਕੰਮ ਕਰਾਵਾਉਣਾ ਹੈ ਤਾਂ ਪਹਿਲਾਂ ਸਰਕਾਰ ਲਾਭਪਾਤਰੀਆਂ...
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਭੋਗਪੁਰ ਦੀ ਮੀਟਿੰਗ ਪ੍ਰਧਾਨ ਸਤਵੰਤ ਕੌਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਜੇ ਸਰਕਾਰ ਨੇ ਆਂਗਣਵਾੜੀ ਵਰਕਰ ਤੋਂ ਮਾਵਾਂ ਧੀਆਂ ਸਤਿਕਾਰਯੋਗ ਸਕੀਮ ਵਿੱਚ ਕੰਮ ਕਰਾਵਾਉਣਾ ਹੈ ਤਾਂ ਪਹਿਲਾਂ ਸਰਕਾਰ ਲਾਭਪਾਤਰੀਆਂ ਦੇ ਨਾਂ ਰਜਿਸਟਰ ਕਰਵਾਉਣ ਲਈ ਸਮਰਾਟ ਫੋਨ ਮੁਹੱਈਆ ਕਰਾਵੇ, ਕਿਉਂਕਿ ਪੰਜਾਬ ਸਰਕਾਰ ਨੇ ਪੋਸ਼ਣ ਮੁਹਿੰਮ ਦੇ ਫੰਡਾਂ ਵਿੱਚੋਂ ਆਂਗਣਵਾੜੀ ਵਰਕਰਾਂ ਲਈ ਸਮਰਾਟ ਫ਼ੋਨ ਖ਼ਰੀਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਦੂਜੇ ਰਾਜਾਂ ਵਿੱਚ ਸਰਕਾਰਾਂ ਨੇ ਆਂਗਣਵਾੜੀ ਵਰਕਰਾਂ ਨੂੰ ਦੋ ਵਾਰ ਸਮਰਾਟ ਫ਼ੋਨ ਖਰੀਦ ਕੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇੱਕ ਲਾਭਪਾਤਰੀ ਨੂੰ ਰਜਿਸਟਰ ਕਰਨ ਲਈ 100 ਰੁਪਏ ਆਂਗਣਵਾੜੀ ਵਰਕਰ ਨੂੰ ਅਤੇ 50 ਰੁਪਏ ਹੈਲਪਰ ਨੂੰ ਦੇਵੇ। ਉਨ੍ਹਾਂ ਕਿਹਾ ਪ੍ਰਧਾਨ ਮੰਤਰੀ ਮਾਤਰਤਵੰਦਨਾ ਯੋਜਨਾ ਵਿੱਚ ਪ੍ਰਤੀ ਲਾਭਪਾਤਰੀ 200 ਰੁਪਏ ਆਂਗਣਵਾੜੀ ਵਰਕਰ ਨੂੰ ਅਤੇ 100 ਰੁਪਏ ਹੈਲਪਰ ਨੂੰ ਦਿੱਤੇ ਜਾਂਦੇ ਹਨ। ਬਾਅਦ ਵਿੱਚ ਆਂਗਣਵਾੜੀ ਵਰਕਰਾਂ ਨੇ ਵਿਭਾਗ ਦੇ ਡਾਇਰੈਕਟਰ ਦੇ ਨਾਂ ’ਤੇ ਸੀ ਡੀ ਪੀ ਓ ਨੂੰ ਮੰਗ ਪੱਤਰ ਸੌਂਪਿਆ।

