ਆਂਗਣਵਾੜੀ ਵਰਕਰਾਂ 8 ਨੂੰ ਵਿਧਾਨ ਸਭਾ ਘੇਰਨਗੀਆਂ
ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਨੇ ਕੌਮਾਂਤਰੀ ਮਹਿਲਾ ਦਿਵਸ ਵਾਲੇ ਦਿਨ 8 ਮਾਰਚ ਨੂੰ ਪੰਜਾਬ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ ਕੀਤਾ ਹੈ। ਜ਼ਿਲ੍ਹਾ ਪ੍ਰਧਾਨ ਨਿਰਲੇਪ ਕੌਰ, ਜਨਰਲ ਸਕੱਤਰ ਕ੍ਰਿਸ਼ਨਾ ਕੁਮਾਰੀ ਅਤੇ ਵਿੱਤ ਸਕੱਤਰ ਪਰਮਜੀਤ ਕੌਰ ਨੇ ਕਿਹਾ ਕਿ ਸਰਕਾਰ...
Advertisement
ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਨੇ ਕੌਮਾਂਤਰੀ ਮਹਿਲਾ ਦਿਵਸ ਵਾਲੇ ਦਿਨ 8 ਮਾਰਚ ਨੂੰ ਪੰਜਾਬ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ ਕੀਤਾ ਹੈ। ਜ਼ਿਲ੍ਹਾ ਪ੍ਰਧਾਨ ਨਿਰਲੇਪ ਕੌਰ, ਜਨਰਲ ਸਕੱਤਰ ਕ੍ਰਿਸ਼ਨਾ ਕੁਮਾਰੀ ਅਤੇ ਵਿੱਤ ਸਕੱਤਰ ਪਰਮਜੀਤ ਕੌਰ ਨੇ ਕਿਹਾ ਕਿ ਸਰਕਾਰ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਵਾਲੇ ਦਿਨ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੱਦਿਆ ਗਿਆ ਹੈ, ਇਸ ਦਿਨ ਮੰਗਾਂ ਨੂੰ ਲੈ ਕੇ ਯੂਨੀਅਨ ਵੱਲੋਂ ਘਿਰਾਓ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਪਹਿਲਾਂ ਯੂਨੀਅਨ ਨੇ 1 ਮਾਰਚ ਨੂੰ ਮਲੋਟ ਵਿਚ ਵਿਭਾਗੀ ਮੰਤਰੀ ਡਾ. ਬਲਜੀਤ ਕੌਰ ਦਾ ਘਿਰਾਓ ਕਰਨਾ ਸੀ ਪਰ ਹੁਣ 8 ਮਾਰਚ ਨੂੰ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ‘ਆਪ’ ਨੇ ਸੱਤਾ ਹਾਸਲ ਕਰਨ ਤੋਂ ਪਹਿਲਾਂ ਆਂਗਣਵਾੜੀ ਵਰਕਰਾਂ ਹੈਲਪਰਾਂ ਦੀਆਂ ਸਮੱਸਿਆਵਾਂ ਦੇ ਹੱਲ ਵਾਅਦਾ ਕੀਤਾ ਸੀ, ਜੋ ਵਫ਼ਾ ਨਹੀਂ ਹੋਇਆ।
Advertisement
Advertisement
×

