ਮੁਕੇਰੀਆਂ: ਕੈਂਬ੍ਰਿਜ ਓਵਰਸੀਜ਼ ਸਕੂਲ ਮੁਕੇਰੀਆਂ ਦੇ ਸਾਬਕਾ ਵਿਦਿਆਰਥੀ ਦੀ ਨੈਸ਼ਨਲ ਡਿਫੈਂਸ ਅਕੈਡਮੀ ਲਈ ਚੋਣ ਹੋਈ ਹੈ। ਇਸ ਸਬੰਧੀ ਸਕੂਲ ਦੇ ਐੱਮਡੀ ਸਚਿਨ ਸਮਿਆਲ, ਚੇਅਰਪਰਸਨ ਸ਼ਿਖਾ ਸਮਿਆਲ ਤੇ ਪ੍ਰਿੰਸੀਪਲ ਠਾਕੁਰ ਪ੍ਰਵੀਨ ਸਿੰਘ ਨੇ ਦੱਸਿਆ ਕਿ ਸਕੂਲ ਦਾ ਵਿਦਿਆਰਥੀ ਰਹਿ ਚੁੱਕਾ ਅਨੀਕੇਤ ਐੱਨਡੀਏ (ਨੈਸ਼ਨਲ ਡਿਫੈਂਸ ਅਕੈਡਮੀ) ਲਈ ਚੁਣਿਆ ਗਿਆ ਹੈ। ਅਨੀਕੇਤ ਦਾ ਐੱਨਡੀਏ ਲਈ ਚੁਣਿਆ ਜਾਣਾ ਦੂਜੇ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਹੈ ਅਤੇ ਸਕੂਲ ਲਈ ਮਾਣ ਵਾਲੀ ਗੱਲ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਸਕੂਲ ਵਿਚ ਵਿਦਿਆਰਥੀ ਦੀ ਬਹੁਪੱਖੀ ਸ਼ਖ਼ਸੀਅਤ ਦੀ ਉਸਾਰੀ ਲਈ ਹਰ ਤਰ੍ਹਾਂ ਦੀ ਗਤੀਵਿਧੀ ਵੱਲ ਧਿਆਨ ਦਿੱਤਾ ਜਾਂਦਾ ਹੈ ਤੇ ਭਵਿੱਖ ਵਿਚ ਵੀ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਮੁਕਾਬਲੇ ਦੀਆਂ ਪ੍ਰੀਖਿਆਵਾਂ ਤੇ ਖੇਡਾਂ ਲਈ ਉਤਸ਼ਾਹਿਤ ਕੀਤਾ ਜਾਂਦਾ ਰਹੇਗਾ। -ਪੱਤਰ ਪ੍ਰੇਰਕ