DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗੁਰਦੁਆਰੇ ’ਚ ਮੁੱਖ ਮੰਤਰੀ ਦੇ ਬਾਈਕਾਟ ਦਾ ਐਲਾਨ

ਸ਼੍ਰੋਮਣੀ ਕਮੇਟੀ ਦੇ ਹੁਕਮਾਂ ਮਗਰੋਂ ਫਲੈਕਸ ਬੋਰਡ ਲਾਇਆ

  • fb
  • twitter
  • whatsapp
  • whatsapp
featured-img featured-img
ਫਗਵਾੜਾ ਦੇ ਗੁਰਦੁਆਰੇ ਦੇ ਬਾਹਰ ਲੱਗਿਆ ਫਲੈਕਸ ਬੋਰਡ।
Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ ਜੀ ਪੀ ਸੀ) ਦੀਆਂ ਹਦਾਇਤਾਂ ’ਤੇ ਫਗਵਾੜਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਸੂਖਚੈਨਆਣਾ ਸਾਹਿਬ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਾਈਕਾਟ ਸਬੰਧੀ ਫਲੈਕਸ ਬੋਰਡ ਲਾਏ ਗਏ ਹਨ। ਇਹ ਮਾਮਲਾ ਇਸ ਵੇਲੇ ਇਲਾਕੇ ਵਿੱਚ ਭਾਰੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ’ਗੁਰੂ ਦੋਖੀ’ ਤੇ ‘ਪੰਥ ਵਿਰੋਧੀ’ ਕਰਾਰ ਦਿੱਤਾ ਗਿਆ ਹੈ। ਇਸੇ ਆਦੇਸ਼ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਅਧੀਨ ਆਉਂਦੇ ਸਮੂਹ ਗੁਰਦੁਆਰਿਆਂ ਦੇ ਪ੍ਰਬੰਧਕਾਂ ਨੂੰ ਵਿਸ਼ੇਸ਼ ਮੈਟਰ ਭੇਜ ਕੇ ਬੋਰਡ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਸਨ। ਇਹ ਚਿੱਠੀ ਮਿਲਣ ਸਾਰ ਹੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਨੂੰ ਅਮਲੀ ਰੂਪ ਦਿੰਦੇ ਹੋਏ ਗੁਰਦੁਆਰੇ ਦੇ ਬਾਹਰ ਇਹ ਫ਼ਲੈਕਸ ਬੋਰਡ ਸਥਾਪਤ ਕਰ ਦਿੱਤੇ ਹਨ। ਇਹ ਨਿਰਦੇਸ਼ ਮੁੱਖ ਮੰਤਰੀ ਨਾਲ ਜੁੜੇ ਵਿਵਾਦ ਦੇ ਸਬੰਧ ਵਿੱਚ ਜਾਰੀ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ ਤੇ ਇਸ ’ਚ ਉਨ੍ਹਾਂ ਦੇ ਬਾਈਕਾਟ ਦੀ ਅਪੀਲ ਕੀਤੀ ਗਈ ਹੈ।

ਗੁਰਦੁਆਰਾ ਸਾਹਿਬ ਵਿੱਚ ਆਉਣ ਵਾਲੇ ਸ਼ਰਧਾਲੂਆਂ ਨੂੰ ਇਹ ਬੋਰਡ ਸਪੱਸ਼ਟ ਰੂਪ ਵਿੱਚ ਦਿਖਾਈ ਦੇ ਰਹੇ ਹਨ, ਜਿਸ ਵਿੱਚ ਸੰਗਤ ਨੂੰ ਮੁੱਖ ਮੰਤਰੀ ਦਾ ਬਾਈਕਾਟ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ਘਟਨਾਕ੍ਰਮ ਨੇ ਸੂਬੇ ਦੇ ਧਾਰਮਿਕ ਅਤੇ ਰਾਜਨੀਤਿਕ ਹਲਕਿਆਂ ਵਿੱਚ ਨਵੀਂ ਬਹਿਸ ਛੇੜ ਦਿੱਤੀ ਹੈ ਅਤੇ ਵੱਖ-ਵੱਖ ਧਿਰਾਂ ਵੱਲੋਂ ਇਸ ਉੱਪਰ ਤਿੱਖੀਆਂ ਪ੍ਰਤੀਕਿਰਿਆਵਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਇਹ ਕਦਮ ਉਨ੍ਹਾਂ ਮਸਲਿਆਂ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ, ਜਿਨ੍ਹਾਂ ਨੂੰ ਲੈ ਕੇ ਹਾਲ ਹੀ ’ਚ ਸਿੱਖ ਧਾਰਮਿਕ ਸੰਸਥਾਵਾਂ ਤੇ ਭਾਈਚਾਰਕ ਜਥੇਬੰਦੀਆਂ ਵੱਲੋਂ ਤਿੱਖੀਆਂ ਪ੍ਰਤੀਕਿਰਿਆਵਾਂ ਸਾਹਮਣੇ ਆਈਆਂ ਹਨ। ਇਤਿਹਾਸਿਕ ਗੁਰਦੁਆਰੇ ਵਿੱਚ ਮੁੱਖ ਮੰਤਰੀ ਦੇ ਬਾਈਕਾਟ ਸਬੰਧੀ ਬੈਨਰ ਬਾਰੇ ਗੁਰਦੁਆਰੇ ਦੇ ਮੈਨੇਜਰ ਨਰਿੰਦਰ ਸਿੰਘ ਨੇ ਕਿਹਾ ਕਿ ਇਹ ਫ਼ੈਸਲਾ ਸ਼੍ਰੋਮਣੀ ਕਮੇਟੀ ਦਾ ਹੈ। ਸ਼੍ਰੋਮਣੀ ਕਮੇਟੀ ਦੀ ਲਿਖਤ ਚਿੱਠੀ ਆਉਣ ਤੋਂ ਬਾਅਦ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।

Advertisement

Advertisement
Advertisement
×