ਲੋੜਵੰਦ ਕਿਸਾਨਾਂ ਨੂੰ ਮੁਫ਼ਤ ਯੂਰੀਆ ਵੰਡਣ ਦਾ ਐਲਾਨ
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਪਲਵਿੰਦਰ ਸਿੰਘ ਮਠੋਲਾ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿੱਚ ਜ਼ਿਲ੍ਹਾ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਹੋਈ। ਸ੍ਰੀ ਮਠੋਲਾ ਨੇ ਕਿਸਾਨਾਂ ਨੂੰ ਦੱਸਿਆ ਕਿ ਹੜ੍ਹ ਪ੍ਰਭਾਵਿਤ ਅਤੇ ਲੋੜਵੰਦ ਕਿਸਾਨਾਂ ਨੂੰ ਮੁਫ਼ਤ ਯੂਰੀਆ ਵੰਡੀ...
Advertisement
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਪਲਵਿੰਦਰ ਸਿੰਘ ਮਠੋਲਾ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿੱਚ ਜ਼ਿਲ੍ਹਾ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਹੋਈ। ਸ੍ਰੀ ਮਠੋਲਾ ਨੇ ਕਿਸਾਨਾਂ ਨੂੰ ਦੱਸਿਆ ਕਿ ਹੜ੍ਹ ਪ੍ਰਭਾਵਿਤ ਅਤੇ ਲੋੜਵੰਦ ਕਿਸਾਨਾਂ ਨੂੰ ਮੁਫ਼ਤ ਯੂਰੀਆ ਵੰਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦਾਣਾ ਮੰਡੀਆਂ ਵਿੱਚ ਜਿਨ੍ਹਾਂ ਕਿਸਾਨਾਂ ਦੇ ਝੋਨੇ ਨੂੰ ਕੱਟ ਲੱਗਾ, ਰਾਜੇਵਾਲ ਜਥੇਬੰਦੀ ਉਨ੍ਹਾਂ ਕਿਸਾਨਾਂ ਨੂੰ ਪੂਰੇ ਪੈਸੇ ਦੇਵੇਗੀ। ਸ੍ਰੀ ਮਠੋਲਾ ਨੇ ਕਿਹਾ ਕਿ ਚੰਡੀਗੜ੍ਹ ਦੀ ਰੈਲੀ ਜੋ 26 ਨਵੰਬਰ ਨੂੰ ਹੋ ਰਹੀ ਹੈ, ਉਸ ਰੈਲੀ ਨੂੰ ਸਫ਼ਲ ਬਣਾਉਣ ਲਈ ਬਲਾਕ ਪ੍ਰਧਾਨਾਂ ਦੀ ਡਿਊਟੀ ਲਾਈ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਚੰਡੀਗੜ੍ਹ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਬੇਅੰਤ ਸਿੰਘ, ਹਰਦੇਵ ਸਿੰਘ, ਬਲਵਿੰਦਰ ਸਿੰਘ ਤੇ ਸਤਨਾਮ ਸਿੰਘ ਪੱਡਾ ਨੇ ਸੰਬੋਧਨ ਕੀਤਾ। -ਨਿੱਜੀ ਪੱਤਰ ਪ੍ਰੇਰਕ
Advertisement
Advertisement
Advertisement
×

