ਪਿੰਡ ਤਲਵੰਡੀ ਮਾਧੋ ਵਿੱਚ ਸਾਲਾਨਾ ਛਿੰਝ ਮੇਲਾ ਕਰਵਾਇਆ
ਇਥੇ ਪਿੰਡ ਤਲਵੰਡੀ ਮਾਧੋ ਵਿੱਚ ਸਾਲਾਨਾ ਛਿੰਝ ਮੇਲਾ ਕਰਵਾਇਆ ਗਿਆ। ਇਹ ਮੇਲਾ ਅੱਜ ਸਮਾਪਤ ਹੋ ਗਿਆ। ਛਿੰਝ ਮੇਲੇ ਵਿਚ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਅਤੇ ‘ਆਪ’ ਦੇ ਹਲਕਾ ਇੰਚਾਰਜ ਪਿੰਦਰ ਪੰਡੋਰੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਰਪੰਚ ਅਮਰੀਕ ਸਿੰਘ ਨੇ ਮਹਿਮਾਨਾਂ ਨੂੰ ਜੀ ਆਇਆ ਕਿਹਾ। ਮਹਿਮਾਨਾਂ ਨੇ ਪ੍ਰਬੰਧਕਾਂ ਨੂੰ ਛਿੰਝ ਮੇਲੇ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਅਜਿਹੇ ਖੇਡ ਮੇਲੇ ਹੀ ਨੌਜਵਾਨੀ ਨੂੰ ਖੇਡਾਂ ਵੱਲ ਆਕਰਸ਼ਿਤ ਕਰਦੇ ਹਨ। ਪਟਕੇ ਦੀ ਇਕ ਨੰਬਰ ਦੀ ਕਰਵਾਈ ਕੁਸ਼ਤੀ ’ਚ ਸਿੰਕਦਰ ਸ਼ੇਖ ਨੇ ਅਜੇ ਕੈਂਥਲ ਨੂੰ ਹਰਾ ਕੇ ਜਿੱਤ ਹਾਸਲ ਕੀਤੀ। ਦੂਜੇ ਨੰਬਰ ਵਾਲੀ ਕੁਸ਼ਤੀ ’ਚ ਮਿਰਜਾ ਈਰਾਨ ਨੇ ਧਰਮਿੰਦਰ ਕੋਹਾਲੀ ਨੂੰ ਅਤੇ ਸ਼ਰੀਫ ਮਾਲੇਰਕੋਟਲਾ ਨੇ ਅਜੇਪਾਲ ਆਲਮਗੀਰ ਨੂੰ ਹਰਾਇਆ। ਦਰਜ਼ਨਾਂ ਹੋਰ ਪਹਿਲਵਾਨਾਂ ਦੀਆਂ ਵੀ ਕੁਸ਼ਤੀਆਂ ਹੋਈਆਂ। ਇਸ ਮੌਕੇ ਸੁਰਜੀਤ ਸਿੰਘ ਸੰਟੀ, ਨਗਰ ਪੰਚਾਇਤ ਸ਼ਾਹਕੋਟ ਦੇ ਪ੍ਰਧਾਨ ਗੁਲਜ਼ਾਰ ਸਿੰਘ ਥਿੰਦ ਅਤੇ ਸੋਨੂੰ ਕੰਗ ਤੋਂ ਇਲਾਵਾ ਵੱਡੀ ਗਿਣਤੀ ’ਚ ਖੇਡ ਪ੍ਰੇਮੀ ਮੌਜੂਦ ਸਨ।