DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਅੰਤਰ ਨੀਰਵ ਦਾ ਹੋਵੇਗਾ Mahakavi ਪੁਰਸਕਾਰ ਨਾਲ ਸਨਮਾਨ

ਮਹਾਕਵੀ ਭਾਈ ਸੰਤੋਖ ਸਿੰਘ ਦਾ ਜਨਮ ਦਿਨ ਸਮਾਗਮ ਜਲੰਧਰ ਵਿੱਚ 20 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਪੰਜਾਬ ਪ੍ਰੈੱਸ ਕਲੱਬ ਵਿੱਚ ਸਵੇਰੇ 11 ਵਜੇ ਆਰੰਭ ਹੋਵੇਗਾ। ਇਸ ਸਬੰਧੀ ਮਹਾਂ ਕਵੀ ਭਾਈ ਸੰਤੋਖ ਸਿੰਘ ਯਾਦਗਾਰੀ ਕਮੇਟੀ ਦੇ ਪ੍ਰਧਾਨ ਕੁਲਦੀਪ...

  • fb
  • twitter
  • whatsapp
  • whatsapp
featured-img featured-img
ਸਵਾਮੀ ਅੰਤਰ ਨੀਰਵ
Advertisement

ਮਹਾਕਵੀ ਭਾਈ ਸੰਤੋਖ ਸਿੰਘ ਦਾ ਜਨਮ ਦਿਨ ਸਮਾਗਮ ਜਲੰਧਰ ਵਿੱਚ 20 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਪੰਜਾਬ ਪ੍ਰੈੱਸ ਕਲੱਬ ਵਿੱਚ ਸਵੇਰੇ 11 ਵਜੇ ਆਰੰਭ ਹੋਵੇਗਾ। ਇਸ ਸਬੰਧੀ ਮਹਾਂ ਕਵੀ ਭਾਈ ਸੰਤੋਖ ਸਿੰਘ ਯਾਦਗਾਰੀ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਬੇਦੀ ਅਤੇ ਜਨਰਲ ਸਕੱਤਰ ਜੁਗਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਪੰਜਾਬੀ ਦੇ ਸਮਰੱਥ ਕਵੀ ਸਵਾਮੀ ਅੰਤਰ ਨੀਰਵ ਨੂੰ ਮਹਾਂ ਕਵੀ ਯਾਦਗਾਰੀ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਇਹ ਜਸਵੰਤ ਸਿੰਘ ਜ਼ਫ਼ਰ, ਸੰਤ ਸੰਧੂ ਅਤੇ ਬੀਬਾ ਬਲਵੰਤ ਨੂੰ ਦਿੱਤੇ ਜਾ ਚੁੱਕੇ ਹਨ। ਸ੍ਰੀ ਬੇਦੀ ਨੇ ਦੱਸਿਆ ਕਿ ਇਸ ਸਮਾਗਮ ਦੀ ਪ੍ਰਧਾਨਗੀ ਪੰਜਾਬ ਆਰਟ ਕੌਂਸਲ ਦੇ ਚੇਅਰਮੈਨ ਸਵਰਨਜੀਤ ਸਵੀ ਕਰਨਗੇ। ਸਮਾਗਮ ਦੇ ਸ਼ੁਰੂ ਵਿੱਚ ਡਾ. ਹਰਪਾਲ ਸਿੰਘ ਪੰਨੂ ਅਤੇ ਭੁਪਿੰਦਰ ਪਾਲ ਸਿੰਘ, ਮਹਾਕਵੀ ਦੀ ਰਚਨਾ ਅਤੇ ਉਨ੍ਹਾਂ ਦੇ ਜੀਵਨ ਬਾਰੇ ਚਾਨਣਾ ਪਾਉਣਗੇ। ਸਮਾਗਮ ਦੇ ਮੁੱਖ ਮਹਿਮਾਨ, ਕਮੇਟੀ ਦੇ ਸਰਪ੍ਰਸਤ ਪਰਮਜੀਤ ਸਿੰਘ ਚਾਵਲਾ ਹੋਣਗੇ। ਡਾ. ਲਖਵਿੰਦਰ ਜੌਹਲ ਸਵਾਮੀ ਅੰਤਰ ਨੀਰਵ ਦੀ ਕਵਿਤਾ ਬਾਰੇ ਗੱਲਬਾਤ ਕਰਨਗੇ ਉਪਰੰਤ ਸਵਾਮੀ ਅੰਤਰ ਨੀਰਵ ਪੰਜਾਬੀ ਤੇ ਪੋਠੋਹਾਰੀ ਚ ਰਚੀਆਂ ਆਪਣੀਆਂ ਰਚਨਾਵਾਂ ਸਰੋਤਿਆਂ ਨਾਲ ਸਾਂਝੀਆਂ ਕਰਨਗੇ।

Advertisement
Advertisement
×