ਬੰਗਾ: ਇਥੇ ਸਮਾਜਿਕ ਸਾਂਝ ਸੰਸਥਾ ਬੰਗਾ ਵਲੋਂ ਬਾਬਾ ਗੋਲਾ ਕੰਨਿਆ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਗਾ ਵਿੱਚ ਆਮ ਗਿਆਨ ਦੀ ਲਿਖਤੀ ਪ੍ਰਤੀਯੋਗਤਾ ਕਰਵਾਈ ਗਈ। ਇਸ ਲਿਖਤੀ ਵਿੱਚ ਸਕੂਲ ਵਿੱਚੋਂ ਵੱਖ-ਵੱਖ ਜਮਾਤਾਂ ਦੀਆਂ 25 ਵਿਦਿਆਰਥਣਾਂ ਨੇ ਹਿੱਸਾ ਲਿਆ। ਇਸ ਪ੍ਰੀਖ਼ਿਆ ਵਿੱਚ ਬਾਰ੍ਹਵੀਂ ਜਮਾਤ ਦੀ ਅਨੂ, ਸੱਤਵੀਂ ਜਮਾਤ ਦੀ ਕੋਮਲ ਅਤੇ ਅੱਠਵੀਂ ਜਮਾਤ ਦੀ ਪ੍ਰਭਜੋਤ ਕੌਰ ਨੇ ਕ੍ਰਮਵਾਰ ਪਹਿਲੇ ਤਿੰਨ ਸਥਾਨ ਹਾਸਲ ਕੀਤੇ। ਜੇਤੂਆਂ ਨੂੰ ਯਾਦਗਾਰੀ ਅਤੇ ਪ੍ਰਮਾਣ ਪੱਤਰ ਪ੍ਰਦਾਨ ਕੀਤੇ ਗਏ ਜਦੋਂ ਬਾਕੀ ਸਾਰੀਆਂ ਵਿਦਿਆਰਥਣਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। -ਪੱਤਰ ਪ੍ਰੇਰਕ