ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਅੰਦਰ ਪਰਾਲੀ ਸਾੜਨ ਖ਼ਿਲਾਫ਼ ਜਾਗਰੂਕਤਾ ਵੈਨਾਂ ਨੂੰ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਮੁੱਖ ਖੇਤੀਬਾੜੀ ਅਫਸਰ ਡਾ. ਐੱਚ ਐੱਸ ਭਰੋਤ, ਡਾ. ਜਸਪਾਲ ਸਿੰਘ, ਪਰਮਿੰਦਰ ਕੁਮਾਰ ਆਦਿ ਅਧਿਕਾਰੀ ਆਦਿ ਹਾਜ਼ਰ ਸਨ।
ਇਸ ਮੌਕੇ ਪੰਚਾਲ ਨੇ ਕਿਹਾ ਕਿ ਝੋਨੇ ਦੀ ਪਰਾਲੀ ਤੇ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਪੈਂਦਾ ਹੋਏ ਧੂੰਏ ਕਾਰਨ ਜਿਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉਥੇ ਇਹ ਧੂੰਆਂ ਕਈ ਵਾਰ ਸੜਕਾਂ ’ਤੇ ਹਾਦਸਿਆਂ ਦਾ ਕਾਰਨ ਵੀ ਬਣਦਾ ਹੈ। ਉਨ੍ਹਾਂ ਅੱਗ ਨਾ ਲਗਾਉਣ ਕਾਰਨ ਹੋਣ ਵਾਲੇ ਫਾਇਦਿਆਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਮੀਨ ਵਿੱਚ ਮੌਜੂਦਾ ਮਿੱਤਰ ਕੀੜੇ ਸੁਰੱਖਿਅਤ ਰਹਿੰਦੇ ਹਨ। ਲਗਾਤਾਰ 3-4 ਸਾਲ ਅੱਗ ਨਾ ਲਗਾਉਣ ਨਾਲ ਖਾਦਾਂ ਦੀ ਵਰਤੋਂ ਕਾਫੀ ਹੱਦ ਤੱਕ ਘੱਟ ਜਾਂਦੀ ਹੈੈ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਉਸ ਨੂੰ ਜਮੀਨ ’ਚ ਹੀ ਮਿਲਾਉਣ ਨੂੰ ਤਰਜ਼ੀਹ ਦੇਣ।