ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ

ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
ਜਾਗਰੂਕਤਾ ਵੈਨ ਨੂੰ ਰਵਾਨਾ ਕਰਦੇ ਹੋਏ ਡੀਸੀ ਅਮਿਤ ਕੁਮਾਰ ਪੰਚਾਲ।
Advertisement

ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਅੰਦਰ ਪਰਾਲੀ ਸਾੜਨ ਖ਼ਿਲਾਫ਼ ਜਾਗਰੂਕਤਾ ਵੈਨਾਂ ਨੂੰ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਮੁੱਖ ਖੇਤੀਬਾੜੀ ਅਫਸਰ ਡਾ. ਐੱਚ ਐੱਸ ਭਰੋਤ, ਡਾ. ਜਸਪਾਲ ਸਿੰਘ, ਪਰਮਿੰਦਰ ਕੁਮਾਰ ਆਦਿ ਅਧਿਕਾਰੀ ਆਦਿ ਹਾਜ਼ਰ ਸਨ।

ਇਸ ਮੌਕੇ ਪੰਚਾਲ ਨੇ ਕਿਹਾ ਕਿ ਝੋਨੇ ਦੀ ਪਰਾਲੀ ਤੇ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਪੈਂਦਾ ਹੋਏ ਧੂੰਏ ਕਾਰਨ ਜਿਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉਥੇ ਇਹ ਧੂੰਆਂ ਕਈ ਵਾਰ ਸੜਕਾਂ ’ਤੇ ਹਾਦਸਿਆਂ ਦਾ ਕਾਰਨ ਵੀ ਬਣਦਾ ਹੈ। ਉਨ੍ਹਾਂ ਅੱਗ ਨਾ ਲਗਾਉਣ ਕਾਰਨ ਹੋਣ ਵਾਲੇ ਫਾਇਦਿਆਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਮੀਨ ਵਿੱਚ ਮੌਜੂਦਾ ਮਿੱਤਰ ਕੀੜੇ ਸੁਰੱਖਿਅਤ ਰਹਿੰਦੇ ਹਨ। ਲਗਾਤਾਰ 3-4 ਸਾਲ ਅੱਗ ਨਾ ਲਗਾਉਣ ਨਾਲ ਖਾਦਾਂ ਦੀ ਵਰਤੋਂ ਕਾਫੀ ਹੱਦ ਤੱਕ ਘੱਟ ਜਾਂਦੀ ਹੈੈ।

Advertisement

ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਉਸ ਨੂੰ ਜਮੀਨ ’ਚ ਹੀ ਮਿਲਾਉਣ ਨੂੰ ਤਰਜ਼ੀਹ ਦੇਣ।

 

 

Advertisement
Show comments