ਨਿੱਜੀ ਪੱਤਰ ਪ੍ਰੇਰਕ
ਜਲੰਧਰ, 12 ਮਾਰਚ
ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਆਗੂ ਭਾਈ ਮੋਹਕਮ ਸਿੰਘ ਅਤੇ ਜਨਰਲ ਸਕੱਤਰ ਤੇ ਬੁਲਾਰੇ ਮਨਜੀਤ ਸਿੰਘ ਭੋਮਾ ਨੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਲੋਕਾਂ ਵੱਲੋਂ ਨਕਾਰੇ ਜਾ ਚੁੱਕੇ ਬਾਦਲਾਂ ਵਿੱਚ ਮੁੜ ਸਿਆਸੀ ਜਾਨ ਪਾਉਣ ਦੀਆਂ ਕੋਸ਼ਿਸ਼ਾਂ ਨਾ ਕਰਨ। ਇਨ੍ਹਾਂ ਆਗੂਆਂ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਜਥੇਦਾਰ ਸਿੱਖ ਕੌਮ ’ਤੇ ਰਹਿਮ ਕਰਨ ਤੇ ਅਜਿਹੇ ਬਿਆਨ ਨਾ ਦੇਣ। ਆਗੂਆਂ ਨੇ ਕਿਹਾ ਕਿ ਜੇ ਬਾਦਸ ਅਕਾਲੀ ਹੁੰਦੇ ਤਾਂ ਸੰਗਤ ਚੋਣਾਂ ਵਿੱਚ ਉਨ੍ਹਾਂ ਦੇ ਹੱਕ ਵਿੱਚ ਫਤਵਾ ਦੇ ਦਿੰਦੀ।