DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਰਕਾਰ ਨੂੰ ਆਲੂ ਉਤਪਾਦਕਾਂ ਦੀ ਬਾਂਹ ਫੜਨ ਦੀ ਅਪੀਲ

ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਅਤੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਪੰਜਾਬ ਸਰਕਾਰ ਨੂੰ ਮੰਦੀ ਦੀ ਮਾਰ ਝੱਲ ਰਹੇ ਆਲੂ ਉਤਪਾਦਕ ਕਿਸਾਨਾਂ ਦੀ ਬਾਂਹ ਫੜਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ...

  • fb
  • twitter
  • whatsapp
  • whatsapp
Advertisement

ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਅਤੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਪੰਜਾਬ ਸਰਕਾਰ ਨੂੰ ਮੰਦੀ ਦੀ ਮਾਰ ਝੱਲ ਰਹੇ ਆਲੂ ਉਤਪਾਦਕ ਕਿਸਾਨਾਂ ਦੀ ਬਾਂਹ ਫੜਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਆਲੂ ਦੀ ਫ਼ਸਲ ਪੈਦਾ ਕਰਨ ’ਤੇ ਲਾਗਤ ਖ਼ਰਚਾ ਵੱਧ ਆਇਆ ਹੈ, ਪਰ ਭਾਅ ਘੱਟ ਮਿਲ ਰਿਹਾ ਹੈ। ਇਸ ਕਾਰਨ ਪਹਿਲਾਂ ਹੀ ਕਰਜ਼ੇ ਦੀ ਮਾਰ ਹੇਠ ਆਏ ਕਿਸਾਨਾਂ ਉੱਪਰ ਕਰਜ਼ੇ ਦਾ ਹੋਰ ਬੋਝ ਵੱਧ ਜਾਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪ੍ਰਾਈਵੇਟ ਕੰਪਨੀਆਂ ਨੇ ਕਿਸਾਨਾਂ ਨੂੰ ਮਹਿੰਗੇ ਮੁੱਲ ’ਤੇ ਬੀਜ ਦੇ ਕੇ ਆਲੂ ਬਿਜਵਾਏ ਸਨ ਉਨ੍ਹਾਂ ਵੱਲੋਂ ਤੈਅ ਕੀਤੇ ਰੇਟ ’ਤੇ ਕਿਸਾਨਾਂ ਦੇ ਆਲੂ ਨਹੀਂ ਖਰੀਦੇ ਜਾ ਰਹੇ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੋਂ ਮੰਗ ਕੀਤੀ ਕਿ ਉਹ ਕੰਪਨੀਆਂ ਨੂੰ ਕਹਿ ਕੇ ਆਲੂ ਚੁੱਕਵਾਉਣ ਅਤੇ ਕਿਸਾਨਾਂ ਨਾਲ ਧੋਖਾ ਕਰਨ ਵਾਲੀਆਂ ਕੰਪਨੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ। ਇਸ ਦੌਰਾਨ ਜਮਹੂਰੀ ਕਿਸਾਨ ਸਭਾ ਪੰਜਾਬ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਬਲਰਾਜ ਸਿੰਘ ਕੋਟਉਮਰਾ ਅਤੇ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਆਖਿਆ ਕਿ ਕੇਂਦਰ ਤੇ ਸੂਬਾ ਸਰਕਾਰ ਨੂੰ ਕਿਸਾਨ ਪੱਖੀ ਨੀਤੀਆਂ ਬਣਾ ਕੇ ਕੇ ਉਨ੍ਹਾਂ ਦੀ ਜਿਣਸ ਚੰਗੇ ਭਾਅ ’ਤੇ ਖਰੀਦਣੀ ਚਾਹੀਦੀ ਹੈ।

Advertisement
Advertisement
×