ਨਿੱਜੀ ਪੱਤਰ ਪ੍ਰੇਰਕ
ਜਲੰਧਰ, 21 ਅਪਰੈਲ
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ’ਤੇ ਮਾਸਕ ਪਹਿਨਣ ਦੀ ਅਪੀਲ ਕਰਦਿਆਂ ਖਾਸ ਤੌਰ ’ਤੇ ਬੰਦ ਚੁਗਿਰਦੇ ਵਿੱਚ ਮਾਸਕ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਭੀੜ ਵਾਲੀਆਂ ਥਾਵਾਂ ’ਤੇ ਮਾਸਕ ਦੀ ਵਰਤੋਂ ਕੀਤੀ ਜਾਵੇ ਤਾਂ ਜੋ ਵਾਇਰਸ ਦੇ ਪ੍ਰਭਾਵ ਤੋਂ ਬਚਿਆ ਜਾ ਸਕੇ। ਟੀਕਾਕਰਨ ਮੁਹਿੰਮ ਸਬੰਧੀ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਵੈਕਸੀਨ ਦੀਆਂ 35.52 ਲੱਖ ਖੁਰਾਕਾਂ ਲਗਾਈਆਂ ਜਾ ਚੁੱਕੀਆਂ ਹਨ, ਉਨ੍ਹਾਂ ਲੋਕਾਂ ਨੂੰ ਆਪਣਾ ਟੀਕਾਕਰਨ ਜਲਦ ਮੁਕੰਮਲ ਕਰਵਾਉਣ ਦੀ ਅਪੀਲ ਕੀਤੀ।