ਪੱਤਰ ਪ੍ਰੇਰਕ
ਦਸੂਹਾ, 28 ਅਕਤੂਬਰ
ਇੱਥੇ ਆਮ ਆਦਮੀ ਪਾਰਟੀ ਹਾਈਕਮਾਂਡ ਵੱਲੋਂ ਕੌਂਸਲਰ ਸੰਤੋਖ ਤੋਖੀ ਨੂੰ ਹਲਕਾ ਦਸੂਹਾ ਤੋਂ ਪਾਰਟੀ ਦੇ ਐੱਸਸੀ ਵਿੰਗ ਦਾ ਕੋਆਰਡੀਨੇਟਰ ਅਤੇ ਪਰਮਪ੍ਰੀਤ ਸਿੰਘ ਨਈਅਰ ਨੂੰ ਵਪਾਰ ਵਿੰਗ ਦਾ ਸ਼ਹਿਰੀ ਪ੍ਰਧਾਨ ਨਿਯੁਤਕ ਕੀਤਾ ਗਿਆ ਹੈ। ਸਥਾਨਕ ਸ਼ਹੀਦ ਭਗਤ ਸਿੰਘ ਮਾਰਕੀਟ ਦਸੂਹਾ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਜਗਮੋਹਣ ਸਿੰਘ ਬੱਬੂ ਘੁੰਮਣ ਅਤੇ ਹਲਕਾ ਇੰਚਾਰਜ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦੀ ਅਗਵਾਈ ਹੇਠ ਇਨ੍ਹਾਂ ਨਵਨਿਯੁਕਤ ਅਹੁਦੇਦਾਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਡਵੋਕੇਟ ਘੁੰਮਣ ਨੇ ਅਹੁਦੇਦਾਰਾਂ ਨੂੰ ਸ਼ੁਭਕਾਮਨਾਵਾਂ ਭੇਟ ਕਰਦਿਆਂ ਕਿਹਾ ਕਿ ‘ਆਪ’ ਵਿੱਚ ਹਰੇਕ ਵਰਗ ਨੂੰ ਬਣਦਾ ਸਤਿਕਾਰ ਦਿੱਤਾ ਜਾ ਰਿਹਾ ਹੈ।