DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Appointment Letters: ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ

ਵਿਧਾਨ ਸਭਾ ਹਲਕਾ ਸੁਜਾਨਪੁਰ ਦੀਆਂ 41 ਆਂਗਣਵਾੜੀ ਹੈਲਪਰਾਂ ਨੂੰ ਅੱਜ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਡਾ. ਸਵਰਨ ਸਲਾਰੀਆ ਵੱਲੋਂ ਨਿਯੁਕਤੀ ਪੱਤਰ ਵੰਡੇ ਗਏ। ਇਸ ਦੌਰਾਨ ਡਾ. ਸਲਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਦਾ...

  • fb
  • twitter
  • whatsapp
  • whatsapp
featured-img featured-img
ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡਦੇ ਹੋਏ ਡਾ. ਸਵਰਨ ਸਲਾਰੀਆ।
Advertisement

ਵਿਧਾਨ ਸਭਾ ਹਲਕਾ ਸੁਜਾਨਪੁਰ ਦੀਆਂ 41 ਆਂਗਣਵਾੜੀ ਹੈਲਪਰਾਂ ਨੂੰ ਅੱਜ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਡਾ. ਸਵਰਨ ਸਲਾਰੀਆ ਵੱਲੋਂ ਨਿਯੁਕਤੀ ਪੱਤਰ ਵੰਡੇ ਗਏ। ਇਸ ਦੌਰਾਨ ਡਾ. ਸਲਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਦਾ ਮਕਸਦ ਸਿਰਫ਼ ਨੌਕਰੀਆਂ ਦੇਣਾ ਹੀ ਨਹੀਂ, ਸਗੋਂ ਹਰ ਉਮੀਦਵਾਰ ਨੂੰ ਪਾਰਦਰਸ਼ੀ ਢੰਗ ਨਾਲ ਉਸ ਦਾ ਹੱਕ ਦਿਵਾਉਣਾ ਹੈ। ਉਨ੍ਹਾਂ ਕਿਹਾ ਕਿ ਅੱਜ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੀਆਂ ਸਾਰੀਆਂ ਹੈਲਪਰਾਂ ਰੈਗੂਲਰ ਹਨ ਅਤੇ ਇਨ੍ਹਾਂ ਨੂੰ ਮਾਣ-ਭੱਤਾ ਮਿਲਣਾ ਸ਼ੁਰੂ ਹੋ ਜਾਵੇਗਾ, ਜਿਸ ਨਾਲ ਇਨ੍ਹਾਂ ਦੇ ਘਰ ਦਾ ਚੁੱਲ੍ਹਾ ਬਲਣਾ ਸੌਖਾ ਹੋ ਜਾਵੇਗਾ। ਉਨ੍ਹਾਂ ਸਾਰਿਆਂ ਨੂੰ ਮੁਬਾਰਕਾਂ ਤੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਨਿਯੁਕਤੀ ਪੱਤਰ ਹਾਸਲ ਕਰਨ ਵਾਲੀ ਮਿਰਜ਼ਾਪੁਰ ਦੀ ਅਨੂ ਅਤੇ ਦੁਨੇਰਾ ਦੀ ਸਵਰਨਾ ਨੇ ਦੱਸਿਆ ਕਿ ਉਨ੍ਹਾਂ ਦੀ ਚੋਣ ਮੈਰਿਟ ਦੇ ਆਧਾਰ ’ਤੇ ਹੋਈ ਹੈ ਅਤੇ ਇੱਕ ਧੇਲਾ ਵੀ ਖ਼ਰਚ ਨਹੀਂ ਆਇਆ। ਇਸ ਨਾਲ ਉਨ੍ਹਾਂ ਨੂੰ ਆਤਮ-ਨਿਰਭਰ ਹੋਣ ਦਾ ਮੌਕਾ ਮਿਲਿਆ ਹੈ ਅਤੇ ਉਹ ਹੁਣ ਇਸ ਪੱਛੜੇ ਬਲਾਕ ਦੇ ਲੋਕਾਂ ਦੀ ਤਨਦੇਹੀ ਨਾਲ ਸੇਵਾ ਕਰਨਗੀਆਂ। ਅੰਤ ਵਿੱਚ ਆਂਗਣਵਾੜੀ ਹੈਲਪਰਾਂ ਨੇ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਸੀ ਡੀ ਪੀ ਓ ਸੁਜਾਨਪੁਰ ਰਾਜ ਕੁਮਾਰੀ, ਸੀ ਡੀ ਪੀ ਓ ਧਾਰ ਬਲਾਕ ਮਨਜੀਤ ਕੌਰ, ਪਾਰਟੀ ਆਗੂ ਜਸਬੀਰ ਸਿੰਘ ਅਤੇ ਹੋਰ ਅਧਿਕਾਰੀ ਤੇ ਆਗੂ ਹਾਜ਼ਰ ਸਨ।

Advertisement

Advertisement
Advertisement
×