ਗੜ੍ਹਸ਼ੰਕਰ: ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਬਲਾਕ ਮਾਹਿਲਪੁਰ ਦੇ 33 ਪਿੰਡਾਂ ਵਿੱਚ ਕਿਸਾਨਾਂ ਨੂੰ ਸਿੰਜਾਈ ਦੀਆਂ ਬਿਹਤਰ ਸਹੂਲਤਾਂ ਦੇਣ ਦੇ ਉਦੇਸ਼ ਨਾਲ 14 ਨਵੇਂ ਟਿਊਬਵੈੱਲ ਲਗਾਏ ਜਾਣਗੇ, ਜਿਨ੍ਹਾਂ ’ਤੇ ਕਰੀਬ 6 ਕਰੋੜ ਦੀ ਲਾਗਤ ਆਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਤਰਜ਼ਮਾਨ ਬੀਬੀ ਨਿਮਿਸ਼ਾ ਮਹਿਤਾ ਨੇ ਕੀਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪਿੰਡਾਂ ਵਿੱਚ ਗੁਜਰਪੁਰ, ਗੰਦੋਵਾਲ, ਲਸਾੜਾ, ਮਹਿੰਗਰੋਵਾਲ, ਗੱਜਰ, ਮਹਿਦੂਦ, ਬਿੰਜੋਂ, ਮੇਗੋਵਾਲ, ਮਜਾਰੀ ਡੀਂਗਰੀਆ, ਖੜੌਦੀ, ਸਕੂਰਲੀ, ਮੁੱਘੋਵਾਲ ਆਦਿ ਸ਼ਾਮਲ ਹਨ। ਇਸ ਪ੍ਰਾਜੈਕਟ ਸਬੰਧੀ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਜਲ ਸਰੋਤ ਮੰਤਰੀ ਸੁਖਵਿੰਦਰ ਸਿੰਘ ਸਰਕਾਰੀਆ ਨੂੰ ਬੇਨਤੀ ਕੀਤੀ ਸੀ ਜਿਸ ‘ਤੇ ਕਾਰਵਾਈ ਕਰਦਿਆਂ ਸੂਬਾ ਸਰਕਾਰ ਨੇ ਟਿਊਬਵੈੱਲਾਂ ਦੀ ਮਨਜ਼ੂਰੀ ਦੇ ਦਿੱਤੀ ਹੈ। -ਪੱਤਰ ਪ੍ਰੇਰਕ