DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਆੜ੍ਹਤੀਆਂ ਵੱਲੋਂ ਅਣਮਿੱਥੇ ਸਮੇਂ ਲਈ ਮੰਡੀਆਂ ਬੰਦ ਕਰਨ ਦਾ ਐਲਾਨ

ਆੜ੍ਹਤੀ ਐਸੋਸੀਏਸ਼ਨ ਫਗਵਾੜਾ ਦੀ ਐਮਰਜੈਂਸੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਰੇਸ਼ ਭਾਰਦਵਾਜ ਦੀ ਅਗਵਾਈ ਹੇਠ ਹੋਈ। ਮੀਟਿੰਗ ’ਚ ਫੈੱਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਸੱਦੇ ’ਤੇ ਪਹਿਲੀ ਅਪਰੈਲ ਤੋਂ ਫਗਵਾੜਾ ਦੀਆਂ ਸਾਰੀਆਂ ਅਨਾਜ ਮੰਡੀਆਂ ਨੂੰ ਅਣਮਿੱਥੇ ਸਮੇਂ ਲਈ ਬੰਦ ਕਰਨ ਦਾ ਫ਼ੈਸਲਾ...

  • fb
  • twitter
  • whatsapp
  • whatsapp
featured-img featured-img
ਮਟਿੰਗ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਨਰੇਸ਼ ਭਾਰਦਵਾਜ ਅਤੇ ਹੋਰ ਆੜ੍ਹਤੀਏ।
Advertisement

ਆੜ੍ਹਤੀ ਐਸੋਸੀਏਸ਼ਨ ਫਗਵਾੜਾ ਦੀ ਐਮਰਜੈਂਸੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਰੇਸ਼ ਭਾਰਦਵਾਜ ਦੀ ਅਗਵਾਈ ਹੇਠ ਹੋਈ। ਮੀਟਿੰਗ ’ਚ ਫੈੱਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਸੱਦੇ ’ਤੇ ਪਹਿਲੀ ਅਪਰੈਲ ਤੋਂ ਫਗਵਾੜਾ ਦੀਆਂ ਸਾਰੀਆਂ ਅਨਾਜ ਮੰਡੀਆਂ ਨੂੰ ਅਣਮਿੱਥੇ ਸਮੇਂ ਲਈ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ।

ਜ਼ਿਲ੍ਹਾ ਪ੍ਰਧਾਨ ਨਰੇਸ਼ ਭਾਰਦਵਾਜ ਨੇ ਦੱਸਿਆ ਕਿ 16 ਮਾਰਚ ਨੂੰ ਮੱਖੂ ਮੰਡੀ (ਫ਼ਿਰੋਜ਼ਪੁਰ) ’ਚ ਫੈਡਰੇਸ਼ਨ ਦੇ ਪੰਜਾਬ ਪ੍ਰਧਾਨ ਵਿਜੇ ਕਾਲੜਾ ਦੀ ਅਗਵਾਈ ਹੇਠ ਜਨਰਲ ਇਜਲਾਸ ਬੁਲਾਇਆ ਗਿਆ ਸੀ। ਇਸ ’ਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਸੀ ਕਿ ਜੇ ਪੰਜਾਬ ਅਤੇ ਕੇਂਦਰ ਸਰਕਾਰਾਂ ਨੇ ਸਮੇਂ ਸਿਰ ਆੜ੍ਹਤੀਆਂ ਦੀਆਂ ਰਹਿੰਦੀਆਂ ਮੰਗਾਂ ਨਾ ਮੰਨੀਆਂ ਤਾਂ ਉਨ੍ਹਾਂ ਨੂੰ ਮਜਬੂਰ ਹੋ ਕੇ ਸੰਘਰਸ਼ ਕਰਨਗੇ।

Advertisement

ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਤਹਿਤ ਫਗਵਾੜਾ ਦੀ ਹੁਸ਼ਿਆਰਪੁਰ ਰੋਡ ਸਥਿਤ ਮੁੱਖ ਅਨਾਜ ਮੰਡੀ ਤੋਂ ਇਲਾਵਾ ਰਿਹਾਣਾ ਜੱਟਾਂ, ਪਾਂਛਟ, ਵਾਹਦ, ਰਾਣੀਪੁਰ ਆਦਿ ਕਿਸੇ ਵੀ ਮੰਡੀ ’ਚ ਕਣਕ ਦੀ ਖ਼ਰੀਦ ਨਹੀਂ ਹੋਵੇਗੀ। ਨਾ ਤਾਂ ਪ੍ਰਾਈਵੇਟ ਤੇ ਨਾ ਹੀ ਸਰਕਾਰੀ ਏਜੰਸੀਆਂ ਵੱਲੋਂ ਕੋਈ ਖ਼ਰੀਦ ਕੀਤੀ ਜਾਵੇਗੀ। ਆੜ੍ਹਤੀ ਆਪਣੀਆਂ ਦੁਕਾਨਾਂ ਦੇ ਬਾਹਰ ਕਾਲੇ ਝੰਡੇ ਲਗਾ ਕੇ ਵਿਰੋਧ ਦਰਜ ਕਰਵਾਉਣਗੇ। ਆੜ੍ਹਤੀ ਆਪਣੀ ਆੜ੍ਹਤ ਪਹਿਲਾਂ ਵਾਂਗ ਢਾਈ ਫ਼ੀਸਦੀ ਕਰਨ ਦੀ ਮੰਗ ਕਰ ਰਹੇ ਹਨ। ਸਰਕਾਰ ਨੇ ਆੜ੍ਹਤ ਨੂੰ 46 ਰੁਪਏ ਪ੍ਰਤੀ ਕਵਿੰਟਲ ਤੋਂ ਵਧਾ ਕੇ ਕੇਵਲ 50 ਰੁਪਏ 74 ਪੈਸੇ ਕੀਤਾ ਹੈ ਜੋ ਨਾ ਮਨਜ਼ੂਰ ਹੈ।

Advertisement

ਉਨ੍ਹਾਂ ਨੇ ਐੱਫ ਸੀ ਆਈ ਵੱਲੋਂ 55 ਕਰੋੜ ਰੁਪਏ ਅਤੇ ਪੰਜਾਬ ਸਰਕਾਰ ਵੱਲੋਂ 3 ਕਰੋੜ ਰੁਪਏ ਦੀ ਕੀਤੀ ਗਈ ਈ ਪੀ ਐੱਫ ਕਟੌਤੀ ਨੂੰ ਵੀ ਤੁਰੰਤ ਵਾਪਸ ਕਰਨ ਦੀ ਮੰਗ ਕੀਤੀ। ਇਸ ਤੋਂ ਇਲਾਵਾ ਮੰਡੀਆਂ ’ਚ ਦੁਕਾਨਾਂ ਦੀ ਵਨ-ਟਾਈਮ ਸੈਟਲਮੈਂਟ, ਠੇਕੇਦਾਰਾਂ ਵੱਲੋਂ ਘੱਟ ਰੇਟ ’ਤੇ ਟੈਂਡਰ ਲੈ ਕੇ ਆੜ੍ਹਤੀਆਂ ਦਾ ਸ਼ੋਸ਼ਣ ਅਤੇ ਖ਼ਰੀਦ ਏਜੰਸੀਆਂ ਵੱਲੋਂ ਚੁਕਾਈ ਵਿੱਚ ਹੋ ਰਹੀ ਦੇਰੀ ਵਰਗੇ ਮੁੱਦੇ ਵੀ ਵਾਰ-ਵਾਰ ਸਰਕਾਰਾਂ ਦੇ ਸਾਹਮਣੇ ਰੱਖੇ ਗਏ ਹਨ ਪਰ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਸਮੂਹ ਆੜ੍ਹਤੀਆਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਏਕਤਾ ਬਣਾਈ ਰੱਖਣ ਤਾਂ ਜੋ ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਮੰਨਣ ਲਈ ਮਜਬੂਰ ਕੀਤਾ ਜਾ ਸਕੇ। ਮੀਟਿੰਗ ਦੌਰਾਨ ਮੌਜੂਦ ਆੜ੍ਹਤੀਆਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਆਪਣੀਆਂ ਜਾਇਜ਼ ਮੰਗਾਂ ਮਨਵਾਉਣ ਲਈ ਹਰ ਪੱਧਰ ’ਤੇ ਸੰਘਰਸ਼ ਕੀਤਾ ਜਾਵੇਗਾ।

ਇਸ ਮੌਕੇ ਪੁਨੀਤ ਕੁਮਾਰ, ਅਸ਼ਵਨੀ ਕੁਮਾਰ, ਵਿਕਾਸ ਬਾਂਸਲ, ਸਨੀ, ਪਰਗਟ ਸਿੰਘ, ਪ੍ਰਮੋਦ ਦੁੱਗਲ, ਆਸ਼ੂ ਅਰੋੜਾ, ਰਾਜੀਵ ਗੁਪਤਾ, ਦੀਪਕ ਗੁਪਤਾ, ਵਿਨੀਸ਼ ਸੂਦ, ਸ਼ਿਵ ਕੁਮਾਰ ਅਗਰਵਾਲ, ਤਰਸੇਮ ਸਿੰਘ ਭੋਗਲ, ਅਰੁਣ ਕਲੂਚਾ, ਨਵੀਨ ਕੁਮਾਰ, ਅਨਿਲ ਗੁਪਤਾ ਆਦਿ ਹਾਜ਼ਰ ਸਨ।

Advertisement
×