DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ

ਪੱਤਰ ਪ੍ਰੇਰਕ, ਮੁਕੇਰੀਆਂ, 27 ਸਤੰਬਰ ਗੜਦੀਵਾਲਾ ਪੁਲੀਸ ਨੇ ਵਿਆਹੁਤਾ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗੜਦੀਵਾਲਾ ਪੁਲੀਸ ਨੇ ਉਸ ਖ਼ਿਲਾਫ਼ ਆਈਪੀਸੀ ਦੀ ਧਾਰਾ 306 ਤਹਿਤ ਕੇਸ ਦਰਜ ਕੀਤਾ ਹੈ। ਲਖਵੀਰ ਸਿੰਘ ਵਾਸੀ...
  • fb
  • twitter
  • whatsapp
  • whatsapp
Advertisement

ਪੱਤਰ ਪ੍ਰੇਰਕ,

ਮੁਕੇਰੀਆਂ, 27 ਸਤੰਬਰ

Advertisement

ਗੜਦੀਵਾਲਾ ਪੁਲੀਸ ਨੇ ਵਿਆਹੁਤਾ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗੜਦੀਵਾਲਾ ਪੁਲੀਸ ਨੇ ਉਸ ਖ਼ਿਲਾਫ਼ ਆਈਪੀਸੀ ਦੀ ਧਾਰਾ 306 ਤਹਿਤ ਕੇਸ ਦਰਜ ਕੀਤਾ ਹੈ। ਲਖਵੀਰ ਸਿੰਘ ਵਾਸੀ ਪਿੰਡ ਡੁਗਰੀ ਅਵਾਨਾ ਨੇ ਪੁਲੀਸ ਨੂੰ ਦੱਸਿਆ ਸੀ ਕਿ ਪਵਨਪ੍ਰੀਤ ਸਿੰਘ ਵਾਸੀ ਪਿੰਡ ਭਾਨਾ ਉਸ (ਲਖਵੀਰ) ਦੀ ਪਤਨੀ ਅਮਨਪ੍ਰੀਤ ਕੌਰ ਜੋ ਕਿ ਵਿਦੇਸ਼ ਕੈਨੇਡਾ ਵਿੱਚ ਰਹਿ ਰਹੀ ਸੀ, ਨੂੰ ਤੰਗ-ਪ੍ਰੇਸ਼ਾਨ ਕਰਦਾ ਜਿਸ ਕਾਰਨ ਉਹ ਖੁਦਕੁਸ਼ੀ ਲਈ ਮਜਬੂਰ ਹੋਈ। ਇਸ ਮਾਮਲੇ ਦੀ ਡੀਐੱਸਪੀ ਟਾਂਡਾ ਵੱਲੋਂ ਕੀਤੀ ਗਈ ਜਾਂਚ ਵਿੱਚ ਸਪੱਸ਼ਟ ਕੀਤਾ ਸੀ ਕਿ ਅਮਨਪ੍ਰੀਤ ਕੌਰ ਵੱਲੋਂ ਕੈਨੇਡਾ ਵਿੱਚ ਖੁਦਕੁਸ਼ੀ ਕਰਨ ਮੌਕੇ ਉਸ ਨਾਲ ਵੀਡੀਓ ਕਾਲ ਰਾਹੀਂ ਸੰਪਰਕ ਵਿੱਚ ਸੀ। ਇਸ ਜਾਂਚ ਮਗਰੋਂ ਪਵਨਪ੍ਰੀਤ ਸਿੰਘ ਖਿਲਾਫ਼ ਕੇਸ ਦਰਜ ਕੀਤਾ ਗਿਆ ਸੀ।

Advertisement
×