ਬਦਫੈਲੀ ਦੇ ਦੋਸ਼ ਹੇਠ ਗ੍ਰਿਫਤਾਰ
ਦਸੂਹਾ ਪੁਲੀਸ ਨੇ ਪੰਜ ਸਾਲਾਂ ਬੱਚੇ ਨਾਲ ਬਦਫੈਲੀ ਕਰਨ ਦੇ ਦੋਸ਼ ਹੇਠ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਡੀ ਐੱਸ ਪੀ ਦਸੂਹਾ ਬਲਵਿੰਦਰ ਸਿੰਘ ਜੋੜਾ ਨੇ ਦੱਸਿਆ ਕਿ 6 ਨਵੰਬਰ ਨੂੰ ਇਸ ਸਬੰਧ ਵਿੱਚ ਸ਼ਿਕਾਇਤ ਮਿਲੀ ਸੀ। ਜਿਸ ਮਗਰੋਂ ਪੀੜਤ ਬੱਚੇ...
Advertisement
ਦਸੂਹਾ ਪੁਲੀਸ ਨੇ ਪੰਜ ਸਾਲਾਂ ਬੱਚੇ ਨਾਲ ਬਦਫੈਲੀ ਕਰਨ ਦੇ ਦੋਸ਼ ਹੇਠ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਡੀ ਐੱਸ ਪੀ ਦਸੂਹਾ ਬਲਵਿੰਦਰ ਸਿੰਘ ਜੋੜਾ ਨੇ ਦੱਸਿਆ ਕਿ 6 ਨਵੰਬਰ ਨੂੰ ਇਸ ਸਬੰਧ ਵਿੱਚ ਸ਼ਿਕਾਇਤ ਮਿਲੀ ਸੀ। ਜਿਸ ਮਗਰੋਂ ਪੀੜਤ ਬੱਚੇ ਦੇ ਪਿਤਾ ਦੇ ਬਿਆਨ ਦੇ ਅਧਾਰ ‘ਤੇ ਪੁਲੀਸ ਨੇ ਪੋਸਕੋ ਐਕਟ ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਅੱਜ ਗ੍ਰਿਫਤਾਰ ਕਰ ਲਿਆ ਹੈ। ਦੂਜੇ ਪਾਸੇ ਪੀੜਤ ਬੱਚੇ ਦੇ ਪਰਿਵਾਰਕ ਸੂਤਰਾਂ ਨੇ ਦੱਸਿਆ ਕਿ ਬੱਚੇ ਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
Advertisement
Advertisement
