ਪੱਤਰ ਪ੍ਰੇਰਕ
ਆਦਮਪੁਰ ਦੋਆਬਾ, 6 ਜਨਵਰੀ
ਆਦਮਪੁਰ ਪੁਲੀਸ ਨੇ ਜਬਰ-ਜਨਾਹ ਦੇ ਦੋਸ਼ ਹੇਠ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਹਰਦੀਪ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਨਾਹਲਾਂ ਪਿੰਡ ਦੀ ਇੱਕ ਲੜਕੀ ਨੇ ਸ਼ਿਕਾਇਤ ਕੀਤੀ ਸੀ ਕਿ ਉਹ ਪੰਡੋਰੀ ਨਿੱਝਰਾਂ ਵੱਲੋਂ ਆ ਰਹੀ ਸੀ ਤਾਂ ਰਸਤੇ ਵਿਚ ਵਾਸਦੇਵ ਉਰਫ ਸਾਬੀ ਵਾਸੀ ਸਾਰੋਬਾਦ ਉਸ ਨੂੰ ਧੱਕੇ ਨਾਲ ਗੱਡੀ ਵਿਚ ਬਿਠਾ ਕੇ ਲੈ ਗਿਆ ਤੇ ਉਸ ਨਾਲ ਜਬਰ-ਜਨਾਹ ਕਰ ਕੇ ਨਹਿਰ ਦੇ ਪੁਲ ‘ਤੇ ਛੱਡ ਕੇ ਫਰਾਰ ਹੋ ਗਿਆ| ਏਐੱਸਆਈ ਗੁਰਮੀਤ ਸਿੰਘ ਸ਼ੁਕਲਾ ਵੱਲੋਂ ਵਿਸ਼ੇਸ਼ ਨਾਕੇਬੰਦੀ ਦੌਰਾਨ ਵਾਸਦੇਵ ਉਰਫ ਸਾਬੀ ਨੂੰ ਗ੍ਰਿਫਤਾਰ ਕਰ ਲਿਆ ਹੈ।