ਫਗਵਾੜਾ (ਪੱਤਰ ਪ੍ਰੇਰਕ): ਸਿਟੀ ਪੁਲੀਸ ਨੇ ਦੜ੍ਹਾ ਸੱਟਾ ਲਗਾਉਣ ਵਾਲੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਦੜ੍ਹੇ ਸੱਟੇ ਦੀ ਰਾਸ਼ੀ ਬਰਾਮਦ ਕਰਕੇ ਗੈਬਲਿੰਗ ਐਕਟ ਤਹਿਤ ਕੇਸ ਦਰਜ ਕੀਤਾ ਹੈ। ਏਐੱਸਆਈ ਬਲਵਿੰਦਰ ਸਿੰਘ ਦੀ ਅਗਵਾਈ ’ਚ ਪੁਲੀਸ ਪਾਰਟੀ ਨੇ ਗੁਦਾਮ ਵਾਲੇ ਪਾਸਿਉਂ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 840 ਰੁਪਏ ਦੀ ਰਾਸ਼ੀ ਬਰਾਮਦ ਕੀਤੀ ਹੈ। ਕਾਬੂ ਕੀਤੇ ਵਿਅਕਤੀ ਦੀ ਪਛਾਣ ਪਵਨ ਕੁਮਾਰ ਵਾਸੀ ਗਲੀ ਨੰਬਰ 1 ਮੁਹੱਲਾ ਪ੍ਰੇਮਪੁਰਾ ਵਜੋਂ ਹੋਈ ਹੈ। ਪੁਲੀਸ ਅਧਿਕਾਰੀ ਬਲਵਿੰਦਰ ਸਿੰਘ ਨੇ ਦੱਸਿਆ ਹੈ ਕਿ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਤੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।