ਹਸਪਤਾਲ ’ਚੋਂ ਚੋਰੀ ਕਰਨ ਦੇ ਦੋਸ਼ ਹੇਠ ਕਾਬੂ
ਨਿੱਜੀ ਪੱਤਰ ਪ੍ਰੇਰਕ ਕਪੂਰਥਲਾ, 24 ਅਕਤੂਬਰ ਇਥੋਂ ਦੇ ਸਿਵਲ ਹਸਪਤਾਲ ’ਚ ਸੀਲਿੰਗ ਤੋੜ ਕੇ ਚੋਰੀ ਕਰਨ ਦੇ ਸਬੰਧ ’ਚ ਪੁਲੀਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸਐੱਚਓ ਸਿਟੀ ਕਪੂਰਥਲਾ ਸਨਜੀਵਨ ਸਿੰਘ ਨੇ ਦੱਸਿਆ ਕਿ ਸਿਵਲ ਹਸਪਤਾਲ ਤੋਂ ਸੂਚਨਾ ਮਿਲੀ...
Advertisement
ਨਿੱਜੀ ਪੱਤਰ ਪ੍ਰੇਰਕ
ਕਪੂਰਥਲਾ, 24 ਅਕਤੂਬਰ
Advertisement
ਇਥੋਂ ਦੇ ਸਿਵਲ ਹਸਪਤਾਲ ’ਚ ਸੀਲਿੰਗ ਤੋੜ ਕੇ ਚੋਰੀ ਕਰਨ ਦੇ ਸਬੰਧ ’ਚ ਪੁਲੀਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸਐੱਚਓ ਸਿਟੀ ਕਪੂਰਥਲਾ ਸਨਜੀਵਨ ਸਿੰਘ ਨੇ ਦੱਸਿਆ ਕਿ ਸਿਵਲ ਹਸਪਤਾਲ ਤੋਂ ਸੂਚਨਾ ਮਿਲੀ ਸੀ ਕਿ ਇੱਕ ਵਿਅਕਤੀ ਨੇ ਹਸਪਤਾਲ ਦੇ ਆਈਸੀਯੂ ਵਿਭਾਗ ’ਚ ਦਾਖ਼ਲ ਹੋ ਕੇ ਸਿਲਿੰਗ ਤੋੜ ਕੇ ਚੋਰੀ ਕੀਤੀ ਹੈ ਤੇ ਕਾਫ਼ੀ ਨੁਕਸਾਨ ਕੀਤਾ ਹੈ ਜਿਸ ਨੂੰ ਹਸਪਤਾਲ ਸਟਾਫ਼ ਵਲੋਂ ਮੌਕੇ ’ਤੇ ਕਾਬੂ ਕੀਤਾ ਗਿਆ ਹੈ। ਕਾਬੂ ਕੀਤੇ ਵਿਅਕਤੀ ਦੀ ਪਛਾਣ ਰਾਜੇਸ਼ ਕੁਮਾਰ ਵਾਸੀ ਪਿੰਡ ਭਵਾਨੀਪੁਰ ਵਜੋਂ ਹੋਈ ਹੈ। ਇਸੇ ਤਰ੍ਹਾਂ ਪੁਲੀਸ ਨੇ ਨਾੜ ਨੂੰ ਅੱਗ ਲਗਾ ਕੇ ਡਿਪਟੀ ਕਮਿਸ਼ਨਰ ਦੇ ਹੁਕਮਾ ਦੀ ਉਲੰਘਣਾ ਕਰਨ ਸਬੰਧੀ ਇੱਕ ਖਿਲਾਫ਼ ਕੇਸ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦ ਕੀਤੇ ਵਿਅਕਤੀ ਦੀ ਪਛਾਣ ਮਨਜੀਤ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਸੈਦੋ ਭੁਲਾਣਾ ਵਜੋਂ ਹੋਈ ਹੈ।
Advertisement
×