ਦੇਸੀ ਪਿਸਤੌਲ ਸਣੇ ਕਾਬੂ
ਪੱਤਰ ਪ੍ਰੇਰਕ ਕਾਲਾਂਵਾਲੀ, 31 ਮਈ ਸੀਆਈਏ ਸਟਾਫ਼ ਪੁਲੀਸ ਕਾਲਾਂਵਾਲੀ ਦੀ ਟੀਮ ਨੇ ਇੱਕ ਵਿਅਕਤੀ ਨੂੰ ਨਾਜਾਇਜ਼ 315 ਬੋਰ ਦੇ ਦੇਸੀ ਪਿਸਤੌਲ ਅਤੇ ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਛਾਣ ਦਲਬੀਰ ਸਿੰਘ ਵਾਸੀ ਖੋਖਰ ਵਜੋਂ ਹੋਈ ਹੈ। ਸੀਆਈਏ ਇੰਚਾਰਜ...
Advertisement
ਪੱਤਰ ਪ੍ਰੇਰਕ
ਕਾਲਾਂਵਾਲੀ, 31 ਮਈ
Advertisement
ਸੀਆਈਏ ਸਟਾਫ਼ ਪੁਲੀਸ ਕਾਲਾਂਵਾਲੀ ਦੀ ਟੀਮ ਨੇ ਇੱਕ ਵਿਅਕਤੀ ਨੂੰ ਨਾਜਾਇਜ਼ 315 ਬੋਰ ਦੇ ਦੇਸੀ ਪਿਸਤੌਲ ਅਤੇ ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਛਾਣ ਦਲਬੀਰ ਸਿੰਘ ਵਾਸੀ ਖੋਖਰ ਵਜੋਂ ਹੋਈ ਹੈ। ਸੀਆਈਏ ਇੰਚਾਰਜ ਸੁਰੇਸ਼ ਕੁਮਾਰ ਨੇ ਦੱਸਿਆ ਕਿ ਸਟਾਫ਼ ਵਿੱਚ ਤਾਇਨਾਤ ਐੱਸਆਈ ਰਾਮਸਵਰੂਪ ਪੁਲੀਸ ਪਾਰਟੀ ਨਾਲ ਪਿੰਡ ਖੋਖਰ ਤੋਂ ਪਿੰਡ ਹੱਸੂ ਜਾ ਰਹੇ ਸਨ ਕਿ ਜਦੋਂ ਉਹ ਅਸੀਰ ਅਤੇ ਨੌਰੰਗ ਚੌਕ ਦੇ ਨੇੜੇ ਪਹੁੰਚੇ ਤਾਂ ਨੌਰੰਗ ਵਾਲੇ ਪਾਸਿਓਂ ਇੱਕ ਵਿਅਕਤੀ ਆਉਂਦਾ ਦਿਖਾਈ ਦਿੱਤਾ। ਜਦੋਂ ਉਸਨੇ ਪੁਲੀਸ ਪਾਰਟੀ ਨੂੰ ਦੇਖਿਆ ਤਾਂ ਉਹ ਪਿੱਛੇ ਭੱਜਣ ਲੱਗਾ। ਸ਼ੱਕ ਦੇ ਆਧਾਰ ’ਤੇ ਸਟਾਫ਼ ਦੀ ਮਦਦ ਨਾਲ ਉਸਨੂੰ ਗ੍ਰਿਫ਼ਤਾਰ ਕਰ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸਦੇ ਕਬਜ਼ੇ ਵਿੱਚੋਂ ਇੱਕ 315 ਬੋਰ ਦਾ ਨਾਜਾਇਜ਼ ਪਿਸਤੌਲ ਅਤੇ ਇੱਕ ਕਾਰਤੂਸ ਬਰਾਮਦ ਹੋਇਆ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕਾਲਾਂਵਾਲੀ ਥਾਣੇ ਵਿੱਚ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।
Advertisement