ਫਗਵਾੜਾ (ਪੱਤਰ ਪ੍ਰੇਰਕ): ਸਤਨਾਮਪੁਰਾ ਪੁਲੀਸ ਨੇ ਇੱਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰਕੇ ਉਸ ਖਿਲਾਫ਼ ਕੇਸ ਦਰਜ ਕੀਤਾ ਹੈ। ਐੱਸ.ਐੱਚ.ਓ ਸਤਨਾਮਪੁਰਾ ਜਤਿੰਦਰ ਕੁਮਾਰ ਨੇ ਦੱਸਿਆ ਕਿ ਐੱਸਆਈ ਪੰਕਜ ਕੁਮਾਰ ਦੀ ਅਗਵਾਈ ’ਚ ਪੁਲੀਸ ਪਾਰਟੀ ਨੇ ਨਾਰੰਗਸ਼ਾਹਪੁਰ ਲਾਗਿਓਂ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 150 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਮੁਲਜ਼ਮ ਦੀ ਪਛਾਣ ਦਿਲਸ਼ਾਦ ਮੁਹੰਮਦ ਉਰਫ਼ ਲੱਕੀ ਵਾਸੀ ਗੰਢਵਾਂ ਵਜੋਂ ਹੋਈ ਹੈ।