ਮਹਿਤਪੁਰ ਪੁਲੀਸ ਨੇ ਤਿੰਨ ਗ੍ਰਾਮ ਹੈਰੋਇਨ, 20 ਨਸ਼ੀਲੀਆਂ ਗੋਲੀਆਂ ਅਤੇ 21,500 ਰੁਪਏ ਦੀ ਡਰੱਗ ਮਨੀ ਸਣੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਐੱਸਪੀ ਸ਼ਾਹਕੋਟ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਥਾਣਾ ਮਹਿਤਪੁਰ ਦੇ ਮੁਖੀ ਬਲਬੀਰ ਸਿੰਘ ਦੀ ਅਗਵਾਈ ਵਿੱਚ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਅਭਿਆਨ ਤਹਿਤ ਸਬ ਇੰਸਪੈਕਟਰ ਕਸ਼ਮੀਰ ਸਿੰਘ ਨੇ ਗਸ਼ਤ ਦੌਰਾਨ ਜਸਪਾਲ ਸਿੰਘ ਉਰਫ ਜੱਸੀ ਪੁੱਤਰ ਦਰਸ਼ਨ ਸਿੰਘ ਵਾਸੀ ਬੂਟੇ ਦੀਆਂ ਛੰਨ੍ਹਾਂ ਨੂੰ ਤਿੰਨ ਗ੍ਰਾਮ ਹੈਰੋਇਨ, 20 ਨਸ਼ੀਲੀਆਂ ਗੋਲੀਆਂ ਅਤੇ 21,500 ਰੁਪਏ ਦੀ ਡਰੱਗ ਮਨੀ ਸਣੇ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।