Phagwara ਵਿੱਚ ਹੈਰੋਇਨ ਸਮੇਤ ਕਾਬੂ
ਸਿਟੀ ਪੁਲੀਸ ਨੇ ਗਸ਼ਤ ਦੌਰਾਨ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਦੇ ਕਬਜ਼ੇ ਵਿੱਚੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲੀਸ ਨੇ ਉਕਤ ਮੁਲਜ਼ਮ ਖ਼ਿਲਾਫ਼ ਐੱਨ ਡੀ ਪੀ ਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਥਾਣੇਦਾਰ ਜਤਿੰਦਰਪਾਲ ਅਨੁਸਾਰ...
Advertisement
ਸਿਟੀ ਪੁਲੀਸ ਨੇ ਗਸ਼ਤ ਦੌਰਾਨ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਦੇ ਕਬਜ਼ੇ ਵਿੱਚੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲੀਸ ਨੇ ਉਕਤ ਮੁਲਜ਼ਮ ਖ਼ਿਲਾਫ਼ ਐੱਨ ਡੀ ਪੀ ਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਥਾਣੇਦਾਰ ਜਤਿੰਦਰਪਾਲ ਅਨੁਸਾਰ ਪੁਲੀਸ ਪਾਰਟੀ ਬੰਗਾ ਚੌਕ ਤੋਂ ਗਾਂਧੀ ਚੌਂਕ ਫਗਵਾੜਾ ਵੱਲ ਜਾ ਰਹੀ ਸੀ। ਇਸੇ ਦੌਰਾਨ ਸ਼ੱਕ ਦੇ ਆਧਾਰ ’ਤੇ ਇੱਕ ਨੌਜਵਾਨ ਨੂੰ ਰੋਕ ਕੇ ਚੈਕਿੰਗ ਕੀਤੀ ਗਈ, ਤਾਂ ਉਸ ਕੋਲੋਂ ਇਹ ਨਸ਼ੀਲਾ ਪਦਾਰਥ ਬਰਾਮਦ ਹੋਇਆ। ਕਾਬੂ ਕੀਤੇ ਵਿਅਕਤੀ ਦੀ ਪਛਾਣ ਮੁਹੰਮਦ ਭੁਟੂ ਪੁੱਤਰ ਰਮਜਾਨ ਸ਼ਾਹ ਵਾਸੀ ਗਲੀ ਨੰਬਰ 9, ਸ਼ਿਵਪੁਰੀ ਵਜੋਂ ਹੋਈ ਹੈ। ਪੁਲੀਸ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
Advertisement
Advertisement
×

